ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਪ੍ਰਧਾਨ ਪਸ਼ੌਰਾ ਸਿੰਘ ਸਿੱਧੂਪੁਰ ਦਾ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ, ਉਹ 75 ਵਰ੍ਹਿਆਂ ਦੇ ਸਨ। ਪਿਸ਼ੌਰਾ ਸਿੰਘ ਸਿੱਧੁਪੁਰ 1982 ਵਿੱਚ ਕਿਸਾਨ ਯੂਨੀਅਨ ਵਿੱਚ ਸਰਗਰਮ ਹੋਏ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਅਣਥੱਕ ਯਤਨ ਜਾਰੀ ਰੱਖੇ। ਸਿੱਧੂਪੁਰ ਬਲਾਕ ਅਤੇ ਜ਼ਿਲ੍ਹਾ ਪ੍ਰਧਾਨਗੀ ਤੋਂ ਬਾਅਦ ਮਹਿੰਦਰ ਸਿੰਘ ਟਕੈਤ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਹੇ। ਪਿਸੌਰਾ ਸਿੰਘ ਸਿੱਧੂ ਦਾ ਸਸਕਾਰ ਅੱਜ ਪਿੰਡ ਸਿੱਧੂਪੁਰ ਵਿਖੇ ਕਰ ਦਿੱਤਾ ਗਿਆ ਹੈ। ਸਿੱਧੂਪੁਰ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …