ਚਾਰ ਹਫਤਿਆਂ ‘ਚ ਜਵਾਬ ਦੇਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਇਸ ਮੁੱਦੇ ਨਾਲ ਨਜਿੱਠਣ ਲਈ ਤਜਵੀਜ਼ਸ਼ੁਦਾ ਐਕਸ਼ਨ ਪ੍ਰੋਗਰਾਮ ਬਾਰੇ ਜਾਣਕਾਰੀ ਦੇਵੇ। ਅਦਾਲਤ ਨੇ ਕੇਂਦਰ ਨੂੰ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਚੀਫ਼ ਜਸਟਿਸ ਖੇਹਰ ਦੀ ਅਗਵਾਈ ਵਾਲੀ ਬੈਂਚ ਨੇ ਇਸ ਅਹਿਮ ਮੁੱਦੇ ਉੱਤੇ ਆਦੇਸ਼ ਦਿੱਤਾ ਹੈ।
ਕੇਂਦਰ ਨੇ ਅਦਾਲਤ ਕੋਲੋਂ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਸੀ ਪਰ ਅਦਾਲਤ ਨੇ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਸਰਕਾਰ ਨੂੰ ਆਖਿਆ ਹੈ ਕਿ ਉਸ ਨੂੰ ਅਜਿਹੀ ਨੀਤੀ ਬਣਾਉਣੀ ਚਾਹੀਦੀ ਹੈ ਜੋ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕਰ ਸਕੇ।
Check Also
ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਹੋਏ ਸੇਵਾਮੁਕਤ
ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਸਨ ਵਿਨੀ ਮਹਾਜਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀ …