ਵਿਧਾਇਕ ਵੇਦ ਪ੍ਰਕਾਸ਼ ਭਾਜਪਾ ‘ਚ ਸ਼ਾਮਲ
ਕਿਹਾ, ਹੋਰ 30-35 ਵਿਧਾਇਕ ਕੇਜਰੀਵਾਲ ਤੋਂ ਪ੍ਰੇਸ਼ਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਬਵਾਨਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੇਦ ਪ੍ਰਕਾਸ਼ ਨੇ ਕੇਜਰੀਵਾਲ ਦਾ ਸਾਥ ਛੱਡ ਕੇ ਭਾਜਪਾ ਦੇ ਪਾਲੇ ਵਿੱਚ ਛਾਲ ਮਾਰ ਦਿੱਤੀ ਹੈ। ਵੇਦ ਪ੍ਰਕਾਸ਼ ਨੇ 2015 ਦੀ ਵਿਧਾਨ ਸਭਾ ਚੋਣ ਵਿੱਚ ਭਾਜਪਾ ਦੇ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਹਰਾਇਆ ਸੀ।
ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਵੇਦ ਪ੍ਰਕਾਸ਼ ਨੇ ਆਖਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਇਆ ਹੈ। ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਕੇਜਰੀਵਾਲ ਉਤੇ ਹਮਲਾ ਕਰਦਿਆਂ ਵੇਦ ਪ੍ਰਕਾਸ਼ ਨੇ ਆਖਿਆ ਕਿ ਉਹ ਨਾਕਾਮ ਤੇ ਬੜਬੋਲੇ ਲੋਕਾਂ ਵਿੱਚ ਫਸ ਗਿਆ ਸੀ। ਇਸ ਦੌਰਾਨ ਵੇਦ ਪ੍ਰਕਾਸ਼ ਨੇ ਦਾਅਵਾ ਕੀਤਾ ਕਿ ਪਾਰਟੀ ਵਿੱਚ 30-35 ਵਿਧਾਇਕ ਹੋਰ ਹਨ ਜੋ ਕੇਜਰੀਵਾਲ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਆਖਿਆ ਕਿ ਕੇਜਰੀਵਾਲ ਨੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸਨ ਪਰ ਉਹ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਆਖਿਆ ਕਿ ਬਿਨਾ ਕਿਸੇ ਸ਼ਰਤ ਦੇ ਉਹ ਭਾਜਪਾ ਵਿੱਚ ਸ਼ਾਮਲ ਹੋਇਆ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …