11 C
Toronto
Friday, October 24, 2025
spot_img
Homeਪੰਜਾਬਪੰਜਾਬ ਕੈਬਨਿਟ ਨੇ ਲਏ ਅਹਿਮ ਫੈਸਲੇ

ਪੰਜਾਬ ਕੈਬਨਿਟ ਨੇ ਲਏ ਅਹਿਮ ਫੈਸਲੇ

ਐਡਵੋਕੇਟ ਜਨਰਲ ਦੇ ਦਫਤਰੀ ਕੰਮਕਾਜ ‘ਚ ਪਾਰਦਰਸ਼ਤਾ ਲਿਆਂਦੀ ਜਾਵੇਗੀ
ਸੜਕ ਹਾਦਸਿਆਂ ਨੂੰ ਰੋਕਣ ਲਈ ਕੈਪਟਨ ਨੇ ਦਿੱਤੇ ਸਖ਼ਤ ਹੁਕਮઠ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਮੰਤਰੀ ਮੰਡਲ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਤੇ ਨਿਯੁਕਤੀਆਂ ਨੂੰ ਦਰੁਸਤ ਕਰਨ ਲਈ ਖਰੜਾ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ. ਦੇ ਅਹੁਦੇ ਲਈ ਯੋਗਤਾ ਤੇ ਤਜ਼ਰਬੇ ਵਾਸਤੇ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੜਕ ਹਾਦਸਿਆਂ ਵਿਚ ਹੋ ਰਹੀਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਵੇਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਟਰੈਫ਼ਿਕ ਅਥਾਰਟੀ ਨੂੰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਤੇਜ਼ ਰਫ਼ਤਾਰ ਨਾਲ ਚੱਲਣ ਵਾਲੇ ਵਾਹਨਾਂ ਖ਼ਾਸ ਕਰਕੇ ਬੱਸਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ। ਕੈਪਟਨ ਨੇ ਟਰਾਂਸਪੋਰਟ ਵਿਭਾਗ ਨੂੰ ਬੱਸਾਂ ਤੇ ਟਰੱਕਾਂ ਵਿਚ ਸਪੀਡ ਗਵਰਨਰ ਲਾਉਣ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ ਹੈ।

RELATED ARTICLES
POPULAR POSTS