19.3 C
Toronto
Friday, July 10, 2026
spot_img
Homeਹਫ਼ਤਾਵਾਰੀ ਫੇਰੀਗਿਆਨੀ ਰਘਬੀਰ ਸਿੰਘ ਨੇ ਸ਼ੋਮਣੀ ਕਮੇਟੀ ਅਤੇ ਬਾਦਲ ਪਰਿਵਾਰ 'ਤੇ ਲਗਾਏ ਵੱਡੇ...

ਗਿਆਨੀ ਰਘਬੀਰ ਸਿੰਘ ਨੇ ਸ਼ੋਮਣੀ ਕਮੇਟੀ ਅਤੇ ਬਾਦਲ ਪਰਿਵਾਰ ‘ਤੇ ਲਗਾਏ ਵੱਡੇ ਇਲਜ਼ਾਮ

ਐਸਜੀਪੀਸੀ ਨੇ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ‘ਚ ਸਬੂਤ ਪੇਸ਼ ਕਰਨ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ‘ਤੇ ਵੱਡੇ ਇਲਜ਼ਾਮ ਲਗਾਏ ਹਨ।
ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਐਸ.ਜੀ.ਪੀ.ਸੀ. ਵਿਚ ਭ੍ਰਿਸ਼ਟਾਚਾਰ ਵਧ ਗਿਆ ਹੈ ਅਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ।
ਉਨ੍ਹਾਂ ਬਾਦਲ ਪਰਿਵਾਰ ‘ਤੇ ਵੀ ਇਲਜ਼ਾਮ ਲਗਾਇਆ ਕਿ ਇਨ੍ਹਾਂ ਵਲੋਂ ਐਸ.ਜੀ.ਪੀ.ਸੀ. ਦੇ ਭ੍ਰਿਸ਼ਟ ਕਰਮਚਾਰੀਆਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ ਤੇ ਸਾਰਿਆਂ ਘੁਟਾਲਿਆਂ ਪਿਛੇ ਬਾਦਲ ਪਰਿਵਾਰ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਜ਼ਮੀਨਾਂ ਵੇਚ-ਵੇਚ ਕੇ ਪੈਸੇ ਜੇਬ ਵਿਚ ਪਾਏ ਜਾਂਦੇ ਰਹੇ ਹਨ।
ਗਿਆਨੀ ਰਘਬੀਰ ਸਿੰਘ ਨੇ ਇਹ ਵੀ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਲਈ ਪੰਜ ਲੱਖ ਰੁਪਏ ਤੱਕ ਦੀ ਮੰਗ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਮ੍ਰਿਤਸਰ ਵਿਚ ਇਕੱਤਰਤਾ ਹੋਈ ਹੈ।
ਇਸ ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਵਿਚ ਇਨ੍ਹਾਂ ਇਲਜ਼ਾਮਾਂ ਸਬੰਧੀ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ।

RELATED ARTICLES
POPULAR POSTS