0.6 C
Toronto
Wednesday, February 11, 2026
spot_img
Homeਪੰਜਾਬਰਾਣਾ ਕੇ.ਪੀ ਸਿੰਘ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ

ਰਾਣਾ ਕੇ.ਪੀ ਸਿੰਘ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਵੀ ਚੁੱਕੀ ਵਿਧਾਇਕ ਦੇ ਅਹੁਦੇ ਦੀ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਵਿਧਾਇਕ ਰਾਣਾ ਕੇ.ਪੀ ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਕੇਪੀ ਰਾਣਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਕਿ ਰਾਣਾ ਕੇ.ਪੀ ਸਿੰਘ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ।
ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਵਿਧਾਇਕ ਅਹੁਦੇ ਦੀ ਸਹੁੰ ਚੁੱਕ ਲਈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਦੋਵਾਂ ਨੇ ਸਪੀਕਰ ਦੇ ਚੈਂਬਰ ਵਿਚ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਠੀਕ ਨਾ ਹੋਣ ਦੇ ਚੱਲਦੇ ਵਿਧਾਨ ਸਭਾ ਦੀ ਕਾਰਵਾਈ ਵਿਚ ਸ਼ਾਮਿਲ ਨਾ ਹੋਣ ਦੀ ਸਪੀਕਰ ਤੋਂ ਇਜਾਜ਼ਤ ਮੰਗੀ ਜਿਸ ਨੂੰ ਸਪੀਕਰ ਵਲੋਂ ਸਵੀਕਾਰ ਕਰ ਲਿਆ ਗਿਆ।ઠਨਾਲ ਹੀ ਸੁਖਬੀਰ ਬਾਦਲ ਨੇ ਵੀ ਕਿਹਾ ਕਿ ਉਹ ਅੱਜ ਵਿਧਾਨ ਸਭਾ ਦੀ ਕਾਰਵਾਈ ਵਿਚ ਹਿੱਸਾ ਨਹੀਂ ਲੈ ਸਕਣਗੇ ਪਰ ਵਿਧਾਨ ਸਭਾ ਦੀ ਅਗਲੀ ਕਾਰਵਾਈ ਵਿਚ ਜ਼ਰੂਰ ਹਿੱਸਾ ਲੈਣਗੇ।

RELATED ARTICLES
POPULAR POSTS