22.2 C
Toronto
Friday, August 28, 2026
spot_img
Homeਹਫ਼ਤਾਵਾਰੀ ਫੇਰੀਪ੍ਰਧਾਨ ਮੰਤਰੀ ਕਾਰਨੀ ਤੇ ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਰਮਜ਼ਾਨ ਮੌਕੇ...

ਪ੍ਰਧਾਨ ਮੰਤਰੀ ਕਾਰਨੀ ਤੇ ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਰਮਜ਼ਾਨ ਮੌਕੇ ਮੁਸਲਿਮ ਭਾਈਚਾਰੇ ਨੂੰ ਵਧਾਈ

ਪ੍ਰਧਾਨ ਮੰਤਰੀ ਕਾਰਨੀ ਤੇ ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਰਮਜ਼ਾਨ ਮੌਕੇ ਮੁਸਲਿਮ ਭਾਈਚਾਰੇ ਨੂੰ ਵਧਾਈਓਟਵਾ : ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਕੈਨੇਡਾ ਅਤੇ ਸੰਸਾਰ ਭਰ ਦੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਰੋਜ਼ਾ, ਇਬਾਦਤ, ਚਿੰਤਨ ਅਤੇ ਇਫਤਾਰ ਰਾਹੀਂ ਪਰਿਵਾਰਾਂ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਦਾ ਹੈ।
ਉਨ੍ਹਾਂ ਇਸ ਗੱਲ ‘ਤੇ ਵੀ ਚਿੰਤਾ ਜਤਾਈ ਕਿ ਦੇਸ਼ ਵਿੱਚ ਇਸਲਾਮੋਫੋਬੀਆ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਨਫ਼ਰਤ ਲਈ ਕੋਈ ਥਾਂ ਨਹੀਂ। ਉਨ੍ਹਾਂ ਨੇ ਸਭ ਲਈ ਸੁਰੱਖਿਅਤ ਅਤੇ ਸਨਮਾਨਪੂਰਣ ਸਮਾਜ ਬਣਾਉਣ ਦੀ ਵਚਨਬੱਧਤਾ ਦੁਹਰਾਈ ਅਤੇ ‘ਰਮਜ਼ਾਨ ਮੁਬਾਰਕ’ ਕਿਹਾ।
ਇਸਦੇ ਨਾਲ ਹੀ ਪ੍ਰੀਮੀਅਰ ਡਗ ਫੋਰਡ ਨੇ ਉਨਟਾਰੀਓ ਦੇ ਮੁਸਲਿਮ ਭਾਈਚਾਰੇ ਦੇ ਯੋਗਦਾਨ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਮਹੀਨਾ ਰੋਜ਼ੇ, ਦਾਨ ਅਤੇ ਦਰਿਆਦਿਲੀ ਰਾਹੀਂ ਸਮਾਜਿਕ ਸਹਿਯੋਗ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਇਸਲਾਮੋਫੋਬੀਆ ਵਿਰੁੱਧ ਇਕੱਠੇ ਖੜ੍ਹੇ ਰਹਿਣ ਦਾ ਸੱਦਾ ਦਿੱਤਾ ਅਤੇ ਹੱਜ ਯਾਤਰਾ ਲਈ ਜਾਣ ਵਾਲਿਆਂ ਨੂੰ ਸੁਰੱਖਿਅਤ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

 

RELATED ARTICLES
POPULAR POSTS