5 C
Toronto
Friday, April 10, 2026
spot_img
HomeਕੈਨੇਡਾFrontਭਾਜਪਾ ਨੇ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ...

ਭਾਜਪਾ ਨੇ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦੀ ਕੀਤੀ ਤਿਆਰੀ


ਅਸ਼ਵਨੀ ਸ਼ਰਮਾ ਨੇ ਪੰਜਾਬ ’ਚ ਅਮਨ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਤਿਆਰੀ ਖਿੱਚ ਲਈ ਹੈ। ਇਸਦੇ ਚੱਲਦਿਆਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਆਪਣੇ ਸਿਆਸੀ ਦਮ ਦੀ ਪਰਖ ਕਰਨਾ ਚਾਹੁੰਦੀ ਹੈ। ਇਸੇ ਦੌਰਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ’ਤੇ ਸੂਬੇ ਦੀ ਅਫਸਰਸ਼ਾਹੀ ਦਾ ਸਿਆਸੀਕਰਨ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵਲੋਂ ‘ਆਪ’ ਦੀ ਮੋਗਾ ਰੈਲੀ ਵਿਚ ਕੀਤੇ ਗਏ ਸੰਬੋਧਨ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਫਸਰਸ਼ਾਹੀ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ।

RELATED ARTICLES
POPULAR POSTS