25 C
Toronto
Saturday, September 12, 2026
spot_img
HomeਕੈਨੇਡਾFrontਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਦੇ 10 ਲੱਖ ਰੁਪਏ ਦੀ ਸਿਹਤ ਬੀਮਾ...

ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਦੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ’ਤੇ ਕੀਤੇ ਤਿੱਖੇ ਸਵਾਲ

ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਦੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ’ਤੇ ਕੀਤੇ ਤਿੱਖੇ ਸਵਾਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਤਿੱਖੇ ਸਵਾਲ ਕੀਤੇ ਹਨ ਅਤੇ ਉਨ੍ਹਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਇਕ ਚਿੱਠੀ ਵੀ ਲਿਖੀ ਹੈ। ਖਹਿਰਾ ਨੇ ਇਸ ਯੋਜਨਾ ਦੀ ਅਸਲ ਹੱਦ ਅਤੇ ਕਵਰੇਜ ਬਾਰੇ ਗੰਭੀਰ ਚਿੰਤਾਵਾਂ ਪ੍ਰਗਟ ਕਰਦਿਆਂ ਸਰਕਾਰ ਤੋਂ ਤੁਰੰਤ ਸਪੱਸ਼ਟਤਾ ਦੀ ਮੰਗ ਕੀਤੀ ਹੈ। ਸੁਖਪਾਲ ਖਹਿਰਾ ਨੇ ਲਿਖੀ ਚਿੱਠੀ ਵਿਚ ਕਿਹਾ ਕਿ ਇਸ ਯੋਜਨਾ ਨੂੰ ਪੰਜਾਬ ਦੇ ਲੋਕਾਂ ਲਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਵਜੋਂ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦੀ ਅਸਲ ਹੱਦ ਅਤੇ ਕਵਰੇਜ਼ ਨੂੰ ਲੈ ਕੇ ਆਮ ਲੋਕਾਂ ਅਤੇ ਮਰੀਜ਼ਾਂ ਵਿਚ ਗੰਭੀਰ ਚਿੰਤਾਵਾਂ ਅਤੇ ਗੁੰਝਲ ਪੈਦਾ ਹੋ ਰਹੀ ਹੈ। ਖਹਿਰਾ ਨੇ ਸਵਾਲ ਚੁੱਕਿਆ ਕਿ ਜੇਕਰ ਕਿਸੇ ਬਿਮਾਰੀ ਦੇ ਇਲਾਜ ਦਾ ਖਰਚਾ ਇਸ ਨਿਰਧਾਰਿਤ ਸੀਮਾ ਤੋਂ ਵਧ ਜਾਂਦਾ ਹੈ ਤਾਂ ਕੀ ਮਰੀਜ਼ ਨੂੰ ਬਾਕੀ ਰਕਮ ਆਪਣੀ ਜੇਬ ਵਿਚੋਂ ਅਦਾ ਕਰਨੀ ਪਵੇਗੀ? ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ ਨੂੰ ਪੈਸੇ ਦੇਣੇ ਪੈਂਦੇ ਹਨ ਤਾਂ ਇਹ 10 ਲੱਖ ਰੁਪਏ ਤੱਕ ਦੀ ਕੈਸ਼ਲੈਸ ਸਿਹਤ ਸੁਰੱਖਿਆ ਦੇ ਮੂਲ ਉਦੇਸ਼ ਨੂੰ ਹੀ ਨਾਕਾਮ ਕਰ ਦੇਵੇਗਾ।

RELATED ARTICLES
POPULAR POSTS