4.8 C
Toronto
Monday, April 6, 2026
spot_img
HomeਕੈਨੇਡਾFrontਜਲੰਧਰ ’ਚ ਸਰਕਾਰੀ ਜ਼ਮੀਨ ’ਤੇ ਉਸਾਰੀ ਨਾਲ ਛਿੜਿਆ ਬਵਾਲ

ਜਲੰਧਰ ’ਚ ਸਰਕਾਰੀ ਜ਼ਮੀਨ ’ਤੇ ਉਸਾਰੀ ਨਾਲ ਛਿੜਿਆ ਬਵਾਲ


ਸਾਬਕਾ ਵਿਧਾਇਕ ਅੰਗੁਰਾਲ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ’ਤੇ ਚੁੱਕੇ ਸਵਾਲ
ਜਲੰਧਰ/ਬਿਊਰੋ ਨਿਊਜ਼
ਜਲੰਧਰ ਦੇ ਥਾਣਾ ਭਾਰਗਵ ਕੈਂਪ ਦੇ ਪਿਛਲੇ ਪਾਸੇ ਸਰਕਾਰੀ ਜ਼ਮੀਨ ’ਤੇ ਰਾਤੋ-ਰਾਤ ਹੋਈ ਗੈਰਕਾਨੂੰਨੀ ਉਸਾਰੀ ਨੇ ਸਿਆਸੀ ਹਲਕਿਆਂ ਵਿਚ ਤੂਫਾਨ ਖੜ੍ਹਾ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਸ਼ੀਤਲ ਅਗੁਰਾਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ’ਤੇ ਆਪਣੇ ਰਿਸ਼ਤੇਦਾਰਾਂ ਅਤੇ ਚਹੇਤਿਆਂ ਨੂੰ ਕਰੋੜਾਂ ਰੁਪਏ ਦੀ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਵਾਉਣ ਦਾ ਇਲਜ਼ਾਮ ਲਗਾਇਆ ਹੈ। ਅੰਗੁਰਾਲ ਦਾ ਦਾਅਵਾ ਹੈ ਕਿ ਜਿਸ ਜ਼ਮੀਨ ’ਤੇ ਪਾਰਕ ਬਣਨਾ ਸੀ, ਉਥੇ ਰਾਤੋ-ਰਾਤ ਦੀਵਾਰਾਂ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਉਚ ਪੱਧਰੀ ਜਾਂਚ ਅਤੇ ਨਗਰ ਨਿਗਮ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਤੋਂ ਤੁਰੰਤ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। ਸੀਤਲ ਅਗੁਰਾਲ ਨੇ ਭਿ੍ਰਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕਰੋੜਾਂ ਰੁਪਏ ਵਸੂਲ ਕਰਕੇ ਅਤੇ ਦਿੱਲੀ ਬੈਠੇ ਬਾਬੂਆਂ ਨੂੰ ਖੁਸ਼ ਕਰਨ ਦੇ ਲਈ ਇਸ ਬੇਸ਼ਕੀਮਤੀ ਸਰਕਾਰੀ ਜ਼ਮੀਨ ਨੂੰ ਖੁਰਦ-ਬੁਰਦ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS