ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜਾਰੀ ਕੀਤੇ ਮੈਨੀਫੈਸਟੋ ਨੂੰ ਅਮਲ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਅੱਜ ਲਏ ਗਏ ਫੈਸਲੇ ਮੁਤਾਬਕ ਹੁਣ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਆਪਣੀਆਂ ਗੱਡੀਆਂ ‘ਤੇ ਲਾਲ ਬੱਤੀਆਂ ਦੀ ਵਰਤੋਂ ਕਰ ਸਕਦੇ ਹਨ। ਇਸ ਸਬੰਧੀ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਵਲੋਂ ਲਾਲ ਬੱਤੀ ਕਲਚਰ ਖਤਮ ਕਰਨ ਦੀ ਗੱਲ ਕੀਤੀ ਜਾ ਰਹੀ ਸੀ ਅਤੇ ਸਾਰੇ ਮੰਤਰੀਆਂ ਨੇ ਆਪਣੀਆਂ ਗੱਡੀਆਂ ਤੋਂ ਲਾਲ ਬੱਤੀਆਂ ਵੀ ਉਤਾਰ ਦਿੱਤੀਆਂ ਸਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …