ਪੁੱਤਰ ਨੂੰ ਟਿਕਟ ਮਿਲਣ ਕਰਕੇ ਲਾਲ ਸਿੰਘ ਟਿਕਟ ਤੋਂ ਰਹੇ ਸਨ ਵਾਂਝੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤੀ ਮੰਤਰੀ ਲਾਲ ਸਿੰਘ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ। ਹਲਕਾ ਸਨੌਰ ਤੋਂ ਲਗਾਤਾਰ 8 ਵਾਰ ਵਿਧਾਨ ਸਭਾ ਚੋਣਾਂ ਲੜਨ ਵਾਲੇ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ‘ਤੇ ਰਹਿ ਚੁੱਕੇ ਲਾਲ ਸਿੰਘ ਨੂੰ ਟਿਕਟ ਛੱਡਣ ਦਾ ਵੱਡਾ ਸਿਆਸੀ ਲਾਭ ਮਿਲ ਗਿਆ ਹੈ। ਲਾਲ ਸਿੰਘ ਪੰਜਾਬ ਕਾਂਗਰਸ ਦੇ ਸਭ ਤੋਂ ਸੀਨੀਅਰ ਆਗੂ ਹਨ। 1968 ਤੋਂ ਉਹ ਕਾਂਗਰਸ ਪਾਰਟੀ ਵਿਚ ਕੰਮ ਕਰ ਰਹੇ ਹਨ ਅਤੇ 1977 ਵਿਚ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ। ਪੰਜਾਬ ਵਿਚ ਬਣਨ ਵਾਲੀ ਹਰ ਕਾਂਗਰਸ ਸਰਕਾਰ ਵਿਚ ਉਹ ਨੰਬਰ ਇਕ ਮੰਤਰੀ ਰਹੇ ਹਨ। ਜ਼ਿਕਰਯੋਗ ਹੈ ਕਿ ਪਰਿਵਾਰ ਵਿਚੋਂ ਇਕ ਮੈਂਬਰ ਨੂੰ ਟਿਕਟ ਦੇ ਪਾਰਟੀ ਫੈਸਲੇ ਦੇ ਮੱਦੇਨਜ਼ਰ ਲਾਲ ਸਿੰਘ ਨੂੰ ਟਿਕਟ ਨਹੀਂ ਦਿੱਤੀ ਗਈ ਸੀ ਕਿਉਂਕਿ ਉਨ੍ਹਾਂ ਦੇ ਪੁੱਤਰ ਨੂੰ ਟਿਕਟ ਦਿੱਤੀ ਗਈ ਸੀ ਤੇ ਉਹ ਜਿੱਤ ਵੀ ਗਏ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …