
ਸੋਨਾ 1 ਲੱਖ 58 ਹਜ਼ਾਰ ਰੁਪਏ ਪ੍ਰਤੀ ਤੋਲਾ ਅਤੇ ਚਾਂਦੀ 2 ਲੱਖ 65 ਹਜ਼ਾਰ ਰੁਪਏ ਪ੍ਰਤੀ ਕਿੱਲੋਂ ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵੀ ਤੇਜ਼ੀ ਦਰਜ ਕੀਤੀ ਗਈ ਹੈ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਅਨੁਸਾਰ 24 ਕੈਰੇਟ ਸੋਨੇ ਦੀ ਕੀਮਤ 3362 ਰੁਪਏ ਪ੍ਰਤੀ 10 ਗ੍ਰਾਮ ਵਧ ਕੇ 1,58,428 ਰੁਪਏ ’ਤੇ ਪਹੁੰਚ ਗਈ ਹੈ। ਇਸੇ ਤਰ੍ਹਾਂ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਚਾਂਦੀ 15,236 ਰੁਪਏ ਮਹਿੰਗੀ ਹੋ ਕੇ 2,65,550 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ ਹੈ। ਇਸ ਚੱਲ ਰਹੇ ਸਾਲ 2026 ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਸਾਲ ਹੁਣ ਤੱਕ ਸੋਨਾ 25,000 ਰੁਪਏ ਪ੍ਰਤੀ 10 ਗਰਾਮ ਅਤੇ ਚਾਂਦੀ 35,000 ਰੁਪਏ ਪ੍ਰਤੀ ਕਿੱਲੋ ਮਹਿੰਗੀ ਹੋ ਚੁੱਕੀ ਹੈ। ਸੋਨੇ ਅਤੇ ਚਾਂਦੀ ਦੀਆਂ ਵਧ ਰਹੀਆਂ ਕੀਮਤਾਂ ਨੇ ਨਿਵੇਸ਼ਕਾਂ ਅਤੇ ਗਾਹਕਾਂ ਲਈ ਚਿੰਤਾ ਵਧਾਈ ਹੋਈ ਹੈ।

