ਜਵਾਬੀ ਕਾਰਵਾਈ ਵਿਚ ਤਿੰਨ ਸਥਾਨਕ ਵਿਅਕਤੀਆਂ ਦੀ ਮੌਤ, 17 ਜ਼ਖ਼ਮੀ
ਮੁਕਾਬਲੇ ਵਿਚ ਇਕ ਅੱਤਵਾਦੀ ਦੀ ਵੀ ਹੋਈ ਮੌਤ
ਸ਼੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ ਵਿੱਚ ਸੁਰੱਖਿਆ ਬਲਾਂ ‘ਤੇ ਜ਼ਬਰਦਸਤ ਪਥਰਾਅ ਹੋਣ ਦੀ ਖਬਰ ਹੈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਤਿੰਨ ਸਥਾਨਕ ਵਿਅਕਤੀਆਂ ਦੀ ਮੌਤ ਹੋ ਗਈ ਤੇ 17 ਵਿਅਕਤੀ ਜ਼ਖਮੀ ਹੋ ਗਏ। ਪੁਲਿਸ ਦੀ ਜਾਣਕਾਰੀ ਮੁਤਾਬਕ” ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਚਦੂਰਾ ਨੇੜੇ ਇਲਾਕੇ ਨੂੰ ਘੇਰਿਆ ਹੋਇਆ ਸੀ। ਅਚਾਨਕ ਦਹਿਸ਼ਤਗਰਦਾਂ ਨੇ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕੀਤੀਆਂ ਤਾਂ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਵੀ ਉੱਥੇ ਪਹੁੰਚ ਗਏ। ਉਨ੍ਹਾਂ ਨੇ ਫੌਜ ‘ਤੇ ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ। ਜਵਾਬੀ ਗੋਲੀਬਾਰੀ ਵਿੱਚ ਤਿੰਨ ਵਿਅਕਤੀ ਮਾਰੇ ਗਏ ਤੇ 17 ਹੋਰ ਜ਼ਖਮੀ ਹੋ ਗਏ। ਦੂਜੇ ਪਾਸੇ ਬੜਗਾਮ ਵਿਚ ਹੋਏ ਮੁਕਾਬਲੇ ਦੌਰਾਨ ਇਕ ਅੱਤਵਾਦੀ ਵੀ ਮਾਰਿਆ ਗਿਆ।
Check Also
ਮੁੰਬਈ ਹਮਲੇ ਦੇ ਆਰੋਪੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ
ਪਾਕਿਸਤਾਨ ਨੇ ਤਹੱਵੁਰ ਰਾਣਾ ਤੋਂ ਬਣਾਈ ਦੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲਿਆਂ ਦੇ ਸਾਜਿਸ਼ ਘਾੜਿਆਂ …