18.2 C
Toronto
Thursday, September 10, 2026
spot_img
HomeਕੈਨੇਡਾFrontਸੀਐਮ ਭਗਵੰਤ ਮਾਨ ਨੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਕੀਤੀਆਂ ਅਹਿਮ...

ਸੀਐਮ ਭਗਵੰਤ ਮਾਨ ਨੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਕੀਤੀਆਂ ਅਹਿਮ ਗੱਲਾਂ

ਸੀਐਮ ਭਗਵੰਤ ਮਾਨ ਨੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਕੀਤੀਆਂ ਅਹਿਮ ਗੱਲਾਂ
ਕਿਹਾ : ਤੁਸੀਂ ਆਪਣੇ ਬੱਚਿਆਂ ਨੂੰ ਪੜ੍ਹਾਓ, ਬਾਕੀ ਜ਼ਿੰਮੇਵਾਰੀ ਮੇਰੀ ਹੋਵੇਗੀ
ਮਾਨਸਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ਵਿਖੇ ਸਰਕਾਰੀ ਆਈ.ਟੀ.ਆਈ. ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਸਿਆਸੀ ਵਿਰੋਧੀਆਂ ’ਤੇ ਤਿੱਖੇ ਤਨਜ਼ ਕੱਸੇ। ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਤਨਜ ਕੱਸਦਿਆਂ ਕਿਹਾ ਕਿ ਬਾਦਲ ਦੀ ਸੋਚ ਬਹੁਤ ਵੱਡੀ ਸੀ ਅਤੇ ਉਹ ਚਾਹੁੰਦੇ ਸਨ ਕਿ ਨੌਵੀਂ ਤੱਕ ਕਿਸੇ ਨੂੰ ਫੇਲ੍ਹ ਨਾ ਕੀਤਾ ਜਾਵੇ, ਪਰ ਉਨ੍ਹਾਂ ਪਾਸ ਹੋਏ ਵਿਦਿਆਰਥੀਆਂ ਦੇ ਦਸਵੀਂ ਦੇ ਨੰਬਰ ਫੇਲ੍ਹ ਬਰਾਬਰ ਹੀ ਆਉਂਦੇ ਸਨ। ਸੀਐਮ ਮਾਨ ਨੇ ਕਿਹਾ ਕਿ ਅਸੀਂ ਕਾਲੀਆਂ ਭੇਡਾਂ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਨੂੰ ਮੁਅੱਤਲ ਕਰ ਦਿੰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਹੁਣ ਜ਼ਮੀਨਾਂ ਵਾਲੇ ਵੱਡੇ ਨਹੀਂ ਹੋਣਗੇ ਬਲਕਿ ਪੜ੍ਹਾਈ ਵਾਲੇ ਵੱਡੇ ਮੰਨੇ ਜਾਣਗੇ। ਮਾਨ ਨੇ ਕਿਹਾ ਕਿ ਤੁਸੀਂ ਸਾਰੇ ਬੱਚਿਆਂ ਨੂੰ ਪੜ੍ਹਾਓ, ਬਾਕੀ ਸਾਰੀ ਜ਼ਿੰਮੇਵਾਰੀ ਮੈਂ ਚੁੱਕਦਾ ਹਾਂ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਹੋਈ ਤਾਂ ਜਵਾਬ ਮੈਂ ਦਿਆਂਗਾ।

RELATED ARTICLES
POPULAR POSTS