10.1 C
Toronto
Saturday, October 31, 2026
spot_img
HomeਕੈਨੇਡਾFrontਨਿਊਜ਼ੀਲੈਂਡ ਤੋਂ ਬਾਅਦ ਆਸਟਰੇਲੀਆ ਵਿਚ ਵੀ ਪੰਜਾਬੀਆਂ ਦਾ ਵਿਰੋਧ

ਨਿਊਜ਼ੀਲੈਂਡ ਤੋਂ ਬਾਅਦ ਆਸਟਰੇਲੀਆ ਵਿਚ ਵੀ ਪੰਜਾਬੀਆਂ ਦਾ ਵਿਰੋਧ

ਨਿਊਜ਼ੀਲੈਂਡ ਤੋਂ ਬਾਅਦ ਆਸਟਰੇਲੀਆ ਵਿਚ ਵੀ ਪੰਜਾਬੀਆਂ ਦਾ ਵਿਰੋਧ
ਆਸਟਰੇਲੀਆ ਦੀ ਸਰਕਾਰ ਨੇ ਪੰਜਾਬੀਆਂ ਅਤੇ ਭਾਰਤੀਆਂ ਨੂੰ ਸੁਰੱਖਿਆ ਦਾ ਦਿੱਤਾ ਭਰੋਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨਿਊਜ਼ੀਲੈਂਡ ਵਿਚ ਨਗਰ ਕੀਰਤਨ ਰੋਕਣ ਤੋਂ ਬਾਅਦ ਆਸਟਰੇਲੀਆ ਵਿਚ ਵੀ ਭਾਰਤੀਆਂ ਅਤੇ ਖਾਸਕਰ ਪੰਜਾਬੀਆਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਆਸਟਰੇਲੀਆ ਦੇ ਕੱਟੜਪੰਥੀ ਆਗੂ ਥੌਮਸ ਸੇਵੇਲ ਨੇ ਪੰਜਾਬੀਆਂ ਨੂੰ ਦੇਸ਼ ਛੱਡਣ ਦੀ ਧਮਕੀ ਦਿੱਤੀ ਹੈ। ਸੇਵੇਲ ਨੇ ਕਿਹਾ ਹੈ ਕਿ ਭਾਰਤੀਆਂ ਨੂੰ ਇਹ ਦੇਸ਼ ਛੱਡ ਕੇ ਚਲੇ ਜਾਣਾ ਚਾਹੀਦਾ ਹੈ ਕਿਉਂਕਿ ਆਸਟਰੇਲੀਆ ਸਿਰਫ ਗੋਰਿਆਂ ਦਾ ਹੈ। ਉਸ ਨੇ ਭਾਰਤੀਆਂ ਨੂੰ ਨੀਚ ਦੱਸਦੇ ਹੋਏ ਉਨ੍ਹਾਂ ਨੂੰ ਦੇਸ਼ ਵਿਚੋਂ ਕੱਢਣ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਆਸਟਰੇਲੀਆ ਦੀ ਸਰਕਾਰ ਨੇ ਸੇਵੇਲ ਦੇ ਬਿਆਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਆਸਟਰੇਲੀਆ ਵਿਚ ਰਹਿ ਰਹੇ ਦੋ ਲੱਖ ਤੋਂ ਜ਼ਿਆਦਾ ਪੰਜਾਬੀਆਂ ਅਤੇ 10 ਲੱਖ ਤੋਂ ਜ਼ਿਆਦਾ ਭਾਰਤੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਆਸਟਰੇਲੀਆ ਦੇ ਗ੍ਰਹਿ ਮੰਤਰੀ ਟੋਨੀ ਬਰਕ ਨੇ ਸਪੱਸ਼ਟ ਕੀਤਾ ਹੈ ਕਿ ਨਫਰਤ ਫੈਲਾਉਣ ਵਾਲਿਆਂ ’ਤੇ ਨਵੇਂ ਹੇਟ ਸਪੀਚ ਕਾਨੂੰਨ ਦੇ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS