ਕੈਪਟਨ ਅਮਰਿੰਦਰ ਨੇ ਜਥੇਦਾਰ ਟੌਹੜਾ ਨਾਲ ਨਿੱਜੀ ਸਬੰਧਾਂ ਨੂੰ ਕੀਤਾ ਯਾਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ 1 ਅਪ੍ਰੈਲ ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਮਾਰੋਹ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਜਥੇਦਾਰ ਟੌਹੜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਰੋਹ ਕਰਨ ਲਈ ਅੱਜ ਸਵੇਰੇ ਮੁੱਖ ਮੰਤਰੀ ਨੇ ਇੱਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ। ਇਸ ਸਮਾਰੋਹ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਲਈ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਆਪਣੇ ਸਿਆਸੀ ਜੀਵਨ ਦੌਰਾਨ ਜਥੇਦਾਰ ਟੌਹੜਾ ਨਾਲ ਨਿੱਜੀ ਸਬੰਧਾਂ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਮਹਾਨ ਸਿੱਖ ਆਗੂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Check Also
ਤਰਨ ਤਾਰਨ ’ਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਹੱਤਿਆ
ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਦੇਵੇਗੀ 2 ਕਰੋੜ ਰੁਪਏ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ …