ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ‘ਆਪ’ ਦੇ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਫ਼ਰੀਦਕੋਟ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਅੱਜ ਸਵੇਰੇ ਉਨ੍ਹਾਂ ਨੇ ਡੀ.ਐਮ.ਸੀ. ਲੁਧਿਆਣਾ ਵਿਖੇ ਅੰਤਿਮ ਸਾਹ ਲਿਆ। ਉਹ 85 ਸਾਲ ਦੇ ਸਨ ਤੇ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਗੁਰਦੇਵ ਬਾਦਲ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜੈਤੋ ਹਲਕੇ ਤੋਂ ਕਈ ਸਾਲ ਤੱਕ ਗੁਰਦੇਵ ਸਿੰਘ ਬਾਦਲ ਵਿਧਾਇਕ ਰਹੇ ਹਨ ਅਤੇ ਇੱਥੋਂ ਹੀ ਜਿੱਤ ਕੇ ਉਹ ਖੇਤੀਬਾੜੀ ਮੰਤਰੀ ਬਣੇ ਸਨ। ਗੁਰਦੇਵ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀਆਂ ਵਿਚੋਂ ਇੱਕ ਸਨ। ਗੁਰਦੇਵ ਬਾਦਲ ਦੇ ਦੇਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਐਚ ਐਸ ਫੂਲਕਾ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਗ੍ਰਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Check Also
ਕਿਸਾਨ ਆਗੂਆਂ ਵਲੋਂ 6 ਦਸੰਬਰ ਨੂੰ ਦਿੱਲੀ ਮਰਜੀਵੜਿਆਂ ਦਾ ਜਥਾ ਰਵਾਨਾ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਅੱਜ …