11.6 C
Toronto
Thursday, April 16, 2026
spot_img
HomeਕੈਨੇਡਾFrontਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਮ ਆਦਮੀ ਪਾਰਟੀ ਦੇ...

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਮ ਆਦਮੀ ਪਾਰਟੀ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਪਹੁੰਚੇ


ਮੁਲਾਕਾਤ ਦੀ ਕੋਈ ਵੀ ਤਸਵੀਰ ਜਾਰੀ ਨਹੀਂ ਕੀਤੀ ਗਈ
ਲੁਧਿਆਣਾ/ਬਿਊਰੋ ਨਿਊਜ਼
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਲੁਧਿਆਣਾ ਦੌਰੇ ’ਤੇ ਰਹੇ। ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਮੁੰਡੀਆਂ ਕਲਾਂ ਦੇ ਸਤਿਸੰਗ ਘਰ ਪਹੁੰਚੇ, ਜਿੱਥੇ ਵੱਡੀ ਗਿਣਤੀ ’ਚ ਸੰਗਤ ਪਹੁੰਚੀ ਹੋਈ ਸੀ। ਇਸ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਘਰ ਪਹੁੰਚੇ। ਇਸ ਮੁਲਾਕਾਤ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਕਿਸੇ ਵੀ ਕਿਸਮ ਦੀ ਸਿਆਸੀ ਬਿਆਨਬਾਜ਼ੀ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਡੇਰਾ ਬਿਆਸ ਵਲੋਂ ਕੁਝ ਦਿਨ ਪਹਿਲਾਂ ਹੀ ਕਿਸੇ ਵੀ ਸਿਆਸੀ ਲੀਡਰ ਜਾਂ ਹੋਰ ਵੀ.ਆਈ.ਪੀ. ਦੇ ਨਾਲ ਤਸਵੀਰਾਂ ਜਨਤਕ ਨਾ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਕਾਰਨ ਇਸ ਮੁਲਾਕਾਤ ਦੀ ਕੋਈ ਤਸਵੀਰ ਜਾਰੀ ਨਹੀਂ ਕੀਤੀ ਗਈ ਹੈ।

RELATED ARTICLES
POPULAR POSTS