22.5 C
Toronto
Saturday, July 18, 2026
spot_img
HomeਕੈਨੇਡਾFrontਹਰਿਆਣਾ ਸਿਵਲ ਸਕੱਤਰੇਤ ’ਚ ਇਕ ਅਧਿਕਾਰੀ ਨੇ ਇਮਾਰਤ ਤੋਂ ਮਾਰੀ ਛਾਲ

ਹਰਿਆਣਾ ਸਿਵਲ ਸਕੱਤਰੇਤ ’ਚ ਇਕ ਅਧਿਕਾਰੀ ਨੇ ਇਮਾਰਤ ਤੋਂ ਮਾਰੀ ਛਾਲ


ਗਣੇਸ਼ ਦਾਸ ਅਰੋੜਾ ਦੀ ਹੋਈ ਮੌਤ – ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਗਣੇਸ਼ ਦਾਸ ਅਰੋੜਾ ਵਲੋਂ ਅੱਜ ਦੁਪਹਿਰ ਕਰੀਬ 1 ਵਜੇ ਹਰਿਆਣਾ ਸਿਵਲ ਸਕੱਤਰੇਤ ਦੀ ਦਸਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਅਚਾਨਕ ਘਟਨਾ ਨਾਲ ਹਰਿਆਣਾ ਸਿਵਲ ਸਕੱਤਰੇਤ ਅਤੇ ਪੰਜਾਬ ਸਿਵਲ ਸਕੱਤਰੇਤ ਵਿਚ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਦੁਪਹਿਰ ਦੇ ਸਮੇਂ ਵਾਪਰੀ, ਜਦੋਂ ਦਫ਼ਤਰੀ ਕੰਮਕਾਜ ਚੱਲ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਕਰਮਚਾਰੀ ਅਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਖ਼ਮੀ ਹਾਲਤ ਵਿਚ ਉਸ ਅਧਿਕਾਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਪ੍ਰਸ਼ਾਸਨਿਕ ਵਰਗ ਵਿਚ ਸੋਗ ਦੀ ਲਹਿਰ ਹੈ।

RELATED ARTICLES
POPULAR POSTS