22.3 C
Toronto
Friday, July 17, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਨੇਤਾ ਬਣੇ


100 ਮਿਲੀਅਨ ਦਾ ਅੰਕੜਾ ਕੀਤਾ ਪਾਰ – ਟਰੰਪ ਦੂਜੇ ਨੰਬਰ ’ਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਇਜ਼ਰਾਈਲ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪਛਾੜ ਕੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ਦੁਨੀਆ ਦੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਸਿਆਸੀ ਆਗੂ ਬਣ ਗਏ ਹਨ। ਪੀਐਮ ਮੋਦੀ, ਜੋ 2014 ਵਿੱਚ ਇੰਸਟਾਗ੍ਰਾਮ ਨਾਲ ਜੁੜੇ ਸਨ ਅਤੇ ਹੁਣ ਉਨ੍ਹਾਂ ਇਸ ਮੰਚ ’ਤੇ 100 ਮਿਲੀਅਨ ਫਾਲੋਅਰਜ਼ ਦਾ ਇਤਿਹਾਸਕ ਅੰਕੜਾ ਪਾਰ ਕਰ ਲਿਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਫਾਲੋਅਰਜ਼ ਦੀ ਗਿਣਤੀ ਹੁਣ ਅਮਰੀਕੀ ਰਾਸ਼ਟਰਪਤੀ ਟਰੰਪ ਨਾਲੋਂ ਦੁੱਗਣੀ ਤੋਂ ਵੀ ਜ਼ਿਆਦਾ ਹੈ। ਅੰਕੜਿਆਂ ਅਨੁਸਾਰ, ਅਗਲੇ ਪੰਜ ਪ੍ਰਮੁੱਖ ਵਿਸ਼ਵ ਨੇਤਾਵਾਂ ਦੇ ਕੁੱਲ ਮਿਲਾ ਕੇ ਫਾਲੋਅਰਜ਼ ਵੀ ਪੀਐੱਮ ਮੋਦੀ ਦੀ ਇਕੱਲੀ ਗਿਣਤੀ ਤੋਂ ਘੱਟ ਹਨ। ਦੱਸਣਯੋਗ ਹੈ ਕਿ ਡੋਨਾਲਡ ਟਰੰਪ 43.2 ਮਿਲੀਅਨ ਫਾਲੋਅਰਜ਼ ਨਾਲ ਦੂਜੇ ਸਥਾਨ ’ਤੇ ਹਨ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ਇਹ ਉਪਲਬਧੀ  ਪੀਐਮ ਮੋਦੀ ਦੀ ਵਿਸ਼ਵਵਿਆਪੀ ਲੋਕਪਿ੍ਰਯਤਾ ਅਤੇ ਨੌਜਵਾਨਾਂ ਵਿੱਚ ਉਨ੍ਹਾਂ ਦੀ ਪਹੁੰਚ ਨੂੰ ਦਰਸਾਉਂਦੀ ਹੈ।

RELATED ARTICLES
POPULAR POSTS