ਕਿਹਾ, ਪੰਜਾਬ ਸਰਕਾਰ ਦਾ ਖਜ਼ਾਨਾ ਹੈ ਖਾਲੀ
ਵਿੱਤੀ ਦਬਾਅ ਨੂੰ ਘੱਟ ਕਰਨ ਲਈ ਸਰਕਾਰ ਨੂੰ ਖਰਚੇ ਘਟਾਉਣੇ ਪੈਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਨਵੀਂ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੌਜੂਦਾ ਵਿੱਤੀ ਹਾਲਾਤ ਬਾਰੇ ਜਾਣੂ ਕਰਵਾਇਆ। ਰਾਜਪਾਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਲਕਾ ਇੰਚਾਰਜਾਂ ਦੇ ਜ਼ਰੀਏ ਪ੍ਰਸ਼ਾਸਨਿਕ ਕੰਮਾਂ ਵਿੱਚ ਸਿਆਸੀ ਦਖਲਅੰਦਾਜ਼ੀ ਬਹੁਤ ਵਧ ਗਈ ਸੀ। ਪੰਜਾਬ ਦੇ ਵਿੱਤੀ ਹਾਲਾਤ ਬਾਰੇ ਗਵਰਨਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ 13,484 ਕਰੋੜ ਰੁਪਏ ਦੇ ਵਿੱਤੀ ਘਾਟੇ ਨਾਲ ਖਜ਼ਾਨਾ ਖਾਲੀ ਹੈ। ਵਿੱਤੀ ਸਾਲ ਦਾ ਘਾਟਾ 26,801 ਕਰੋੜ ਹੈ। ਵੱਡੇ ਕਰਜ਼ੇ ਲੈਣ ਕਾਰਨ ਸੂਬੇ ‘ਤੇ ਵਿਆਜ਼ ਦਾ ਬੋਝ ਕਾਫੀ ਹੈ ਤੇ ਵਿੱਤੀ ਦਬਾਅ ਨੂੰ ਘੱਟ ਕਰਨ ਲਈ ਸਰਕਾਰ ਨੂੰ ਖਰਚੇ ਕਾਬੂ ਕਰਨੇ ਪੈਣਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਸਰਕਾਰ ਨੇ 30 ਮੁੱਖ ਸੰਸਦੀ ਸਕੱਤਰਾਂ ਸਮੇਤ ਹੋਰ ਬਹੁਤ ਸਾਰੀਆਂ ਸਿਆਸੀ ਨਿਯੁਕਤੀਆਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿੱਚ ‘ਸੀਪੀਐਸ ਬਿੱਲ’ ਲਿਆਂਦਾ ਜਾਵੇਗਾ ਤੇ ਉਸ ਤਹਿਤ ਹੀ ਕਾਨੂੰਨੀ ਤਰੀਕੇ ਨਾਲ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਗਵਰਨਰ ਦੇ ਭਾਸ਼ਣ ਦੌਰਾਨ ਅਕਾਲੀ ਤੇ ‘ਆਪ’ ਵਿਧਾਇਕ ਵੀ ਪੂਰਾ ਸਮਾਂ ਹਾਜ਼ਰ ਰਹੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …