4.2 C
Toronto
Sunday, October 18, 2026
spot_img
HomeਕੈਨੇਡਾFrontਭਾਰਤ ਦੌਰੇ ’ਤੇ ਪਹੁੰਚਣਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ

ਭਾਰਤ ਦੌਰੇ ’ਤੇ ਪਹੁੰਚਣਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ

ਭਾਰਤ ਦੌਰੇ ’ਤੇ ਪਹੁੰਚਣਗੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੋਮਵਾਰ ਨੂੰ ਹੋਵੇਗੀ ਮਾਰਕ ਕਾਰਨੀ ਦੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਭਲਕੇ ਸ਼ੁੱਕਰਵਾਰ ਤੋਂ ਚਾਰ ਦਿਨਾਂ ਲਈ ਭਾਰਤ ਦੌਰੇ ’ਤੇ ਰਹਿਣਗੇ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਿਚਾਲੇ ਹੋਣ ਵਾਲੀ ਗੱਲਬਾਤ ਦੋਵਾਂ ਦੇਸ਼ਾਂ ’ਚ ਭਾਈਵਾਲੀ ਨੂੰ ਅੱਗੇ ਵਧਾਉਣ ਦਾ ਮੌਕਾ ਪ੍ਰਦਾਨ ਕਰੇਗੀ। ਮਾਰਕ ਕਾਰਨੀ ਦੀ ਪ੍ਰਧਾਨ ਮੰਤਰੀ ਵਜੋਂ ਭਾਰਤ ਦੀ ਇਹ ਪਹਿਲੀ ਯਾਤਰਾ ਹੋਵੇਗੀ। ਕਾਰਨੀ ਦੀ ਭਾਰਤ ਫੇਰੀ ਦਾ ਮੁੱਖ ਉਦੇਸ਼ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕਰਨਾ ਹੋਵੇਗਾ। ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਪਹਿਲਾ ਪੜਾਅ ਮੁੰਬਈ ਹੋਵੇਗਾ, ਜਿੱਥੇ ਉਹ ਵੱਖ-ਵੱਖ ਵਪਾਰਕ ਰੁਝੇਵਿਆਂ ਵਿਚ ਹਿੱਸਾ ਲੈਣਗੇ ਅਤੇ ਚੋਟੀ ਦੇ ਭਾਰਤੀ ਤੇ ਕੈਨੇਡੀਅਨ ਕਾਰਪੋਰੇਟ ਨੇਤਾਵਾਂ, ਵਿੱਤੀ ਮਾਹਿਰਾਂ ਅਤੇ ਨਵੀਨਤਾਕਾਰਾਂ ਨਾਲ ਗੱਲਬਾਤ ਕਰਨਗੇ। ਇਸਦੇ ਚੱਲਦਿਆਂ ਕਾਰਨੀ ਐਤਵਾਰ ਨੂੰ ਨਵੀਂ ਦਿੱਲੀ ਪਹੁੰਚਣਗੇ ਅਤੇ ਦੋਵੇਂ ਪ੍ਰਧਾਨ ਮੰਤਰੀ ਸੋਮਵਾਰ ਨੂੰ ਵਿਆਪਕ ਗੱਲਬਾਤ ਕਰਨਗੇ।

RELATED ARTICLES
POPULAR POSTS