22.9 C
Toronto
Sunday, July 19, 2026
spot_img
Homeਹਫ਼ਤਾਵਾਰੀ ਫੇਰੀਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ 14 ਮਾਰਚ ਨੂੰ

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ 14 ਮਾਰਚ ਨੂੰ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਅਮਿਤ ਸ਼ਾਹ 14 ਮਾਰਚ ਨੂੰ ਮੋਗਾ ਵਿਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਅਗਲੇ ਸਾਲ ਯਾਨੀ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਵੀ ਕਰਨਗੇ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਹੈ ਕਿ ਇਸ ਰੈਲੀ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨੂੰ ਪੰਜਾਬ ਵਿਚ ਨਵਾਂ ਸਿਆਸੀ ਬਦਲ ਦੇਵੇਗੀ। ਇਸੇ ਦੌਰਾਨ ਅਸ਼ਵਨੀ ਸ਼ਰਮਾ ਨੇ ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਬਹੁਤ ਹੀ ਮਾੜੀ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ‘ਚ ਹੋਣ ਵਾਲੀ ਰੈਲੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੇ ਵੀ ਮੋਗਾ ਵਿਚ ਰੈਲੀ ਕਰਕੇ ਚੋਣਾਂ ਲਈ ਮੁਹਿੰਮ ਸ਼ੁਰੂ ਕੀਤੀ ਸੀ।

 

RELATED ARTICLES
POPULAR POSTS