15 C
Toronto
Monday, September 7, 2026
spot_img
Homeਭਾਰਤਸੁਪਰੀਮ ਕੋਰਟ ਨੇ ਬੀਐਸ-3 ਵਾਹਨਾਂ ਦੀ ਵਿਕਰੀ 'ਤੇ ਲਾਈ ਰੋਕ

ਸੁਪਰੀਮ ਕੋਰਟ ਨੇ ਬੀਐਸ-3 ਵਾਹਨਾਂ ਦੀ ਵਿਕਰੀ ‘ਤੇ ਲਾਈ ਰੋਕ

ਸੁਪਰੀਮ ਕੋਰਟ ਨੇ ਬੀਐਸ-3 ਵਾਹਨਾਂ ਦੀ ਵਿਕਰੀ  ‘ਤੇ ਲਾਈ ਰੋਕਆਟੋ ਕੰਪਨੀਆਂ ਨੂੰ ਵੱਡਾ ਝਟਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਬੀਐਸ-3 ਵਾਹਨਾਂ ਦੀ ਵਿਕਰੀ ‘ਤੇ ਰੋਕ ਲਗਾਉਣ ਦਾ ਹੁਕਮ ਦਿੱਤਾ ਹੈ। ਇਹ ਹੁਕਮ 1 ਅਪ੍ਰੈਲ ਤੋਂ ਲਾਗੂ ਹੋਣਗੇ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਆਟੋ ਕੰਪਨੀਆਂ ਨੂੰ ਵੱਡਾ ਝਟਕਾ ਲੱਗਾ ਹੈ। ਆਟੋ ਕੰਪਨੀਆਂ ਦਾ ਦਾਅਵਾ ਹੈ ਕਿ ਵਾਹਨਾਂ ਦੀ ਵਿਕਰੀ ‘ਤੇ ਰੋਕ ਨਾਲ ਉਨ੍ਹਾਂ ਨੂੰ ਵੱਡਾ ਨੁਕਸਾਨ ਹੋਵੇਗਾ। ਲੰਘੇ ਕੱਲ੍ਹ ਅਦਾਲਤ ਨੇ ਇਸ ਮਾਮਲੇ ‘ਤੇ ਫੈਸਲਾ ਅੱਜ ਲਈ ਰਾਖਵਾਂ ਰੱਖ ਲਿਆ ਸੀ। ਅਦਾਲਤ ਨੇ ਕਿਹਾ ਕਿ ਜਦ ਆਟੋ ਕੰਪਨੀਆਂ ਨੂੰ ਪਤਾ ਸੀ ਕਿ ਇਕ ਅਪ੍ਰੈਲ ਤੋਂ ਬੀਐਸ-4 ਲਾਗੂ ਹੋਣਾ ਹੈ, ਫਿਰ ਵੀ ਇਸ ‘ਤੇ ਅਮਲ ਕਿਉਂ ਨਹੀਂ ਕੀਤਾ ਗਿਆ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕਾਂ ਦੀ ਸਿਹਤ ਆਟੋ ਕੰਪਨੀਆਂ ਦੇ ਫਾਇਦੇ ਤੋਂ ਜ਼ਿਆਦਾ ਜ਼ਰੂਰੀ ਹੈ। ਅਦਾਲਤ ਨੇ ਕਿਹਾ ਕਿ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਸੜਕ ‘ਤੇ ਚੱਲਣ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ।

RELATED ARTICLES
POPULAR POSTS