24 C
Toronto
Saturday, September 5, 2026
spot_img
Homeਹਫ਼ਤਾਵਾਰੀ ਫੇਰੀਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਐਮ.ਪੀ. ਟਿਮ ਸਿੰਘ ਉੱਪਲ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਐਮ.ਪੀ. ਟਿਮ ਸਿੰਘ ਉੱਪਲ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਐਮ.ਪੀ. ਟਿਮ ਸਿੰਘ ਉੱਪਲਸੂਚਨਾ ਕੇਂਦਰ ਵਿਖੇ ਟਿਮ ਉਪਲ ਦਾ ਕੀਤਾ ਗਿਆ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਦੇ ਐਮ.ਪੀ. ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਕੁਲਦੀਪ ਸਿੰਘ ਪ੍ਰਧਾਨ ਕੇ.ਐਨ.ਆਰ. ਗਰੁੱਪ ਕੈਨੇਡਾ ਅਤੇ ਚਰਨਜੀਤ ਸਿੰਘ ਮਾਵੀਕਲਾਂ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਅਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਉੱਚੇ ਮੁਕਾਮ ਹਾਸਲ ਕੀਤੇ ਹਨ। ਇਨ੍ਹਾਂ ਵਿਚੋਂ ਹੀ ਟਿਮ ਸਿੰਘ ਉੱਪਲ ਵੀ ਇਕ ਹਨ, ਜਿਨ੍ਹਾਂ ਨੇ ਕੈਨੇਡਾ ਦੀ ਸਿਆਸਤ ਅੰਦਰ ਨਾਮਣਾ ਖੱਟਿਆ ਹੈ। ਇਸ ਮੌਕੇ ਟਿਮ ਸਿੰਘ ਉੱਪਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ ਹੈ, ਜਿਥੇ ਨਤਮਸਤਕ ਹੋ ਕੇ ਉਹ ਆਪਣੇ ਆਪ ਨੂੰ ਸੁਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ।

 

RELATED ARTICLES
POPULAR POSTS