ਫੂਲਕਾ ਨੇ ਕਿਹਾ, ਸਰਕਾਰ ਵਿਰੋਧੀ ਧਿਰ ਨੂੰ ਕਮਜ਼ੋਰ ਕਰਨਾ ਚਾਹੁੰਦੀ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਵਿਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਬੈਂਸ ਭਰਾਵਾਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਸੀਟ ਨਾ ਦੇਣ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਇਜਲਾਸ ਦੇ ਆਖਰੀ ਦਿਨ ਸਦਨ ਵਿਚ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਆਗੂ ਐੱਚ. ਐੱਸ. ਫੂਲਕਾ ਨੇ ਸਰਕਾਰ ‘ਤੇ ਤਿੱਖਾ ਹਮਲਾ ਬੋਲਦੇ ਹੋਏ ਕਿਹਾ ਕਿ ਸਰਕਾਰ ਵਿਰੋਧੀ ਧਿਰ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਇਸ ਕਰਕੇ ਬੈਂਸ ਭਰਾਵਾਂ ਨੂੰ ਆਮ ਆਦਮੀ ਪਾਰਟੀ ਦੇ ਨਾਲ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।ઠ
ਵਿਰੋਧੀ ਧਿਰ ਨੇ ਸੀਟਾਂ ਦਾ ਮਸਲਾ ਸੁਲਝਾਉਣ ਲਈ ਆਲ ਪਾਰਟੀ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ ਹੈ। ਇਸ ਦੌਰਾਨ ‘ਆਪ’ ਆਗੂ ਸੁਖਪਾਲ ਖਹਿਰਾ ਨੇ ਵਿਧਾਨ ਸਭਾ ਸਪੀਕਰ ਕੇ.ਪੀ. ਰਾਣਾ ‘ਤੇ ਗੈਰ ਸੰਵਿਧਾਨਕ ਰਵੱਈਆ ਅਪਨਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਸਦਨ ‘ਚ ਸੀਟਾਂ ਨੂੰ ਲੈ ਕੇ ਉਨ੍ਹਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਮੁੱਦੇ ‘ਤੇ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …