ਸਿੱਖ ਧਰਮ ਤੇ ਗੁਰੂਆਂ ਬਾਰੇ ਗ਼ਲਤ ਪ੍ਰਚਾਰ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ: ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1106 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਗੁਰੂ ਗ੍ਰੰਥ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਬਜਟ ਪੇਸ਼ ਕੀਤਾ। ਇਸ ਉਪਰੰਤ ਹਾਲ ਵਿੱਚ ਮੌਜੂਦ ਸਾਰੇ ਮੈਂਬਰਾਂ ਨੇ ਜੈਕਾਰੇ ਲਾ ਕੇ ਬਜਟ ਨੂੰ ਪ੍ਰਵਾਨਗੀ ਦਿੱਤੀ। ਹਾਲਾਂਕਿ ਸੁਖਦੇਵ ਸਿੰਘ ਭੌਰ ਸਮੇਤ ਕੁਝ ਮੈਂਬਰਾਂ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਕਿ ਚਾਵਲਾ ਨੇ ਪੂਰਾ ਬਜਟ ਨਹੀਂ ਪੜ੍ਹਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਤੇ ਗੁਰੂਆਂ ਬਾਰੇ ਗ਼ਲਤ ਪ੍ਰਚਾਰ ਕਰਨ ਵਾਲਿਆਂ ਲਈ ਸ਼੍ਰੋਮਣੀ ਕਮੇਟੀ ਵੱਖਰਾ ਆਈ.ਟੀ ਵਿੰਗ ਤਿਆਰ ਕਰੇਗੀ। ਅਜਿਹੇ ਅਨਸਰਾਂ ਨੂੰ ਮੂੰਹ ਤੋੜ ਜਵਾਬ ਵੀ ਦਿੱਤਾ ਜਾਵੇਗਾ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …