22.9 C
Toronto
Sunday, May 31, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ 'ਮੇਰੀ ਰਸੋਈ ਸਕੀਮ' ਸ਼ੁਰੂ ਕਰਨ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ‘ਮੇਰੀ ਰਸੋਈ ਸਕੀਮ’ ਸ਼ੁਰੂ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਗਰੀਬ ਅਤੇ ਪਿਛੜੇ ਵਰਗ ਦੇ ਲੋਕਾਂ ਨੂੰ ਪੌਸ਼ਟਿਕ ਭੋਜਨ ਮੁਹਈਆ ਕਰਵਾਉਣ ਲਈ ਮੇਰੀ ਰਸੋਈ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਦੇ 40 ਲੱਖ ਨੀਲਾ ਕਾਰਡ ਧਾਰਕਾਂ ਨੂੰ ਤਿਮਾਹੀ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਇਸ ਵਿੱਚ ਦੋ ਕਿੱਲੋ ਮਾਂਹ-ਛੋਲਿਆਂ ਦੀ ਦਾਲ, ਦੋ ਕਿਲੋ ਚੀਨੀ, ਇਕ ਕਿਲੋ ਨਮਕ, ਇਕ ਕਿਲੋ ਸਰੋਂ ਦਾ ਤੇਲ ਅਤੇ 200 ਗ੍ਰਾਮ ਹਲਦੀ ਸ਼ਾਮਲ ਕਰਵਾਈ ਜਾਵੇਗੀ। ਇਹ ਰਾਸ਼ਨ ਪੰਜਾਬ ਦੇ ਨੀਲਾ ਕਾਰਡ ਧਾਰਕ ਲੋਕਾਂ ਨੂੰ ਤਿੰਨ ਮਹੀਨੇ ਦਾ ਇਕੱਠਾ ਮੁਹਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਲੋਕਾਂ ਨੂੰ ਪੋਸ਼ਟਿਕ ਭੋਜਨ ਨਾ ਮਿਲਣ ਕਰਕੇ ਕਈ ਤਰ੍ਹਾਂ ਦੀਆਂ ਸਰੀਰਕ ਕਮੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ ਸਕੀਮ’ ਰਾਹੀਂ ਸੂਬੇ ਦੇ 40 ਲੱਖ ਨੀਲਾ ਕਾਰਡ ਲੋਕਾਂ ਨੂੰ ਵਿਟਾਮਿਨ ਅਤੇ ਪ੍ਰੋਟੀਨ ਨਾਲ ਭਰਿਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

 

RELATED ARTICLES
POPULAR POSTS