-0.3 C
Toronto
Thursday, January 8, 2026
spot_img
HomeUncategorizedਜਾਂਚ ਕਮੇਟੀ ਦਾ ਕਹਿਣਾ ਕਿ ਚਸ਼ਮਦੀਦ ਗਵਾਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਗਈ

ਜਾਂਚ ਕਮੇਟੀ ਦਾ ਕਹਿਣਾ ਕਿ ਚਸ਼ਮਦੀਦ ਗਵਾਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਗਈ

ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਪੰਜ ਕੇਸਾਂ ‘ਤੇ ਮੁੜ ਸੁਣਵਾਈ ਕਰਨ ਲਈ ਕਿਹਾ ਹੈ। ਇਹ ਮਾਮਲੇ 1986 ਵਿਚ ਬੰਦ ਕਰ ਦਿੱਤੇ ਗਏ ਸਨ। ਜਾਂਚ ਕਮੇਟੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਚਸ਼ਮਦੀਦ ਗਵਾਹਾਂ ਤੋਂ ਪੁੱਛ-ਗਿੱਛ ਹੀ ਨਹੀਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 1984 ਦੇ ਸਿੱਖ-ਵਿਰੋਧੀ ਕਤਲੇਆਮ ਦੇ ਮਾਮਲਿਆਂ ਨਾਲ ਜੁੜੀਆਂ 190 ਤੋਂ ਵੱਧ ਫਾਈਲਾਂ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਜਸਟਿਸ ਏ. ਕੇ. ਸੀਕਰੀ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਐੱਸ. ਆਈ. ਟੀ. ਵਲੋਂ ਦੱਸੇ ਗਏ 293 ਵਿਚੋਂ 190 ਤੋਂ ਵੱਧ ਮਾਮਲਿਆਂ ਦੀਆਂ ਫਾਈਲਾਂ ਬੰਦ ਕੀਤੇ ਜਾਣ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਸਾਰੀਆਂ ਬੰਦ ਕੀਤੀਆਂ ਗਈਆਂ ਫਾਈਲਾਂ 25 ਅਪ੍ਰੈਲ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

RELATED ARTICLES

POPULAR POSTS