ਕਿਹਾ, ਨਸ਼ੇ ਦੇ ਵੱਡੇ ਮੱਗਰਮੱਛਾਂ ਨੂੰ ਫੜਾਂਗੇ
ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਨਹੀਂ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੱਡੇ ਮਗਰਮੱਛਾਂ ਨੂੰ ਹੀ ਹੱਥ ਪਾਇਆ ਜਾਵੇਗਾ। ਉਨ੍ਹਾਂ ਨੇ ਗੱਡੀਆਂ ਉੱਤੇ ਲਾਲ ਬੱਤੀ ਲਾਉਣ ਦੇ ਮੁੱਦੇ ਉੱਤੇ ਫਿਰ ਸਪਸ਼ਟ ਕੀਤਾ ਕਿ ਕੋਈ ਵੀ ਮੰਤਰੀ ਲਾਲ ਬੱਤੀ ਨਹੀਂ ਲਗਾਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਹਰ ਹਾਲ ਵਿਚ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਖ਼ਿਲਾਫ਼ ਗਠਿਤ ਕੀਤੀ ਗਈ ਐਸ.ਆਈ.ਟੀ. ਆਪਣਾ ਕੰਮ ਕਰ ਰਹੀ ਹੈ ਤੇ ਸਰਕਾਰ ਉਸ ਦੇ ਕੰਮ ਵਿਚ ਦਖ਼ਲ ਨਹੀਂ ਦੇਵੇਗੀ। ਐਸ.ਆਈ.ਟੀ. ਦੇ ਏ.ਡੀ.ਜੀ.ਪੀ. ਹਰਪ੍ਰੀਤ ਸੰਧੂ ਨੂੰ ਪੂਰੇ ਅਧਿਕਾਰ ਦਿੱਤੇ ਗਏ ਹਨ ਤੇ ਨਸ਼ੇ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਚਨਬੱਧ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …