20.7 C
Toronto
Tuesday, July 21, 2026
spot_img
HomeਕੈਨੇਡਾFront‘ਹੋਲਾ ਮਹੱਲਾ’ ਖਾਲਸਈ ਜਾਹੋ-ਜਲਾਲ ਨਾਲ ਸ਼ੁਰੂ

‘ਹੋਲਾ ਮਹੱਲਾ’ ਖਾਲਸਈ ਜਾਹੋ-ਜਲਾਲ ਨਾਲ ਸ਼ੁਰੂ


ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਰੌਣਕਾਂ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਖਾਲਸਾ ਪੰਥ ਦੇ ਤਿਉਹਾਰ ‘ਹੋਲਾ ਮਹੱਲਾ’ ਦੇ ਦੂਜੇ ਪੜਾਅ ਦੀ ਅੱਜ ਸੋਮਵਾਰ ਨੂੰ ਰਸਮੀ ਆਰੰਭਤਾ ਹੋ ਗਈ। ਇਸ ਮੌਕੇ ਨਿਰਮਲ ਭੇਖ ਵਲੋਂ ਗੁਰਦੁਆਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਚੱਕ ਹੋਲਗੜ੍ਹ ਸਥਿਤ ਡੇਰਾ ਬਾਬਾ ਦਲੀਪ ਸਿੰਘ ਡੁਮੇਲੀ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਪ੍ਰੀਤਮ ਸਿੰਘ ਵਲੋਂ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਆਏ ਹੋਏ ਸੰਤਾਂ-ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਇਸ ਵਿਚ ਸ਼ਮੂੁਲੀਅਤ ਕੀਤੀ ਅਤੇ ਨਿਰਮਲ ਭੇਖ ਵਲੋਂ ਕੀਤੀ ਗਈ ਇਸ ਪਹਿਲਕਮੀ ਦੀ ਭਰਪੂਰ ਸ਼ਲਾਘਾ ਕੀਤੀ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਅਤੇ ਵਿਦੇਸ਼ਾਂ ਤੋਂ ਨਤਮਸਤਕ ਹੋਣ ਲਈ ਇਸ ਪਵਿੱਤਰ ਧਰਤੀ ’ਤੇ ਪਹੁੰਚੀ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਇਸੇ ਦੌਰਾਨ ਜਥੇਦਾਰ ਗੜਗੱਜ ਨੇ ਸੰਗਤਾਂ ਨੂੰੂ ਸੰਬੋਧਨ ਕਰਦਿਆਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਪ੍ਰਣ ਕਰਕੇ ਜਾਈਏ ਕਿ ਅਸੀਂ ਗੁਰੂ ਸਾਹਿਬ ਦੇ ਬਚਨਾਂ ’ਤੇ ਪੂਰਾ ਉਤਰਦੇ ਹੋਏ ਅੰਮਿ੍ਰਤ ਦੀ ਦਾਤ ਛਕ ਕੇ ਗੁਰੂ ਵਾਲੇ ਬਣੀਏ।

RELATED ARTICLES
POPULAR POSTS