Breaking News
Home / ਪੰਜਾਬ / ਸਿਕੰਦਰ ਸਿੰਘ ਮਲੂਕਾ ਦੀ ਨਵੇਂ ਮਾਮਲੇ ਵਿਚ ਹੋ ਸਕਦੀ ਹੈ ਜਾਂਚ

ਸਿਕੰਦਰ ਸਿੰਘ ਮਲੂਕਾ ਦੀ ਨਵੇਂ ਮਾਮਲੇ ਵਿਚ ਹੋ ਸਕਦੀ ਹੈ ਜਾਂਚ

ਪ੍ਰਾਈਵੇਟ ਠੇਕੇਦਾਰਾਂ ਨੂੰ ਚਾਰ ਕਰੋੜ ਤੋਂ ਵੱਧ ਦਾ ਦਿੱਤਾ ਸੀ ਫਾਇਦਾ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਇੱਕ ਨਵੇਂ ਮਾਮਲੇ ਵਿੱਚ ਜਾਂਚ ਦੇ ਘੇਰੇ ਵਿਚ ਆ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਅਕਾਲੀ-ਭਾਜਪਾ ਸਰਕਾਰ  ਸਮੇਂ ਮੰਤਰੀ ਹੁੰਦੇ ਹੋਏ ਮਲੂਕਾ ਵੱਲ਼ੋਂ ਪਸ਼ੂ ਮੇਲੇ ਕਰਾਉਣ ਦੌਰਾਨ ਕਥਿਤ ਤੌਰ ‘ਤੇ ਪ੍ਰਾਈਵੇਟ ਠੇਕੇਦਾਰਾਂ ਨੂੰ 4 ਕਰੋੜ ਤੋਂ ਵੱਧ ਦਾ ਲਾਭ ਮਿਲਿਆ ਸੀ। ਪੇਂਡੂ ਵਿਕਾਸ ਤੇ ਪੰਚਾਇਤਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਹਾਲ ਹੀ ਵਿਚ ਇਹ ਮਾਮਲਾ ਉਨ੍ਹਾਂ ਸਾਹਮਣੇ ਲਿਆਂਦਾ ਗਿਆ ਹੈ। ਇਸ ਦੀ ਜਾਂਚ ਕਰਕੇ ਜਲਦੀ ਹੀ ਸਹੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਸਿਕੰਦਰ ਸਿੰਘ ਮਲੂਕਾ ਨੇ ਕਿਸੇ ਵੀ ਲਾਭ ਦੇਣ ਦੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਮੰਡੀਆਂ ਵਿੱਚ ਰਿਪੋਰਟਾਂ ਇਕੱਠੀਆਂ ਕਰਨ ਮਗਰੋਂ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਠੇਕੇਦਾਰਾਂ ਨਾਲ ਅਨਿਆਂ ਨਹੀਂ ਕਰਨਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਖ਼ੁਸ਼ੀ-ਖ਼ੁਸ਼ੀ ਇਸ ਦੀ ਜਾਂਚ ਕਰਵਾ ਸਕਦੀ ਹੈ।

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …