18.4 C
Toronto
Monday, July 27, 2026
spot_img
HomeਕੈਨੇਡਾFrontਚੰਡੀਗੜ੍ਹ ਪਾਸਪੋਰਟ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ- ਪੁਲਿਸ ਨੇ ਕੀਤੀ...

ਚੰਡੀਗੜ੍ਹ ਪਾਸਪੋਰਟ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ- ਪੁਲਿਸ ਨੇ ਕੀਤੀ ਜਾਂਚ


ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਇਕ ਵਾਰ ਫਿਰ ਬੰਬ ਦੀ ਧਮਕੀ ਨਾਲ ਹਿੱਲ ਗਿਆ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅੱਜ ਸੋਮਵਾਰ ਸਵੇਰੇ ਇਕ ਈਮੇਲ ਵਿਚ ਸ਼ਹਿਰ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਧਮਕੀ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ’ਤੇ ਰੱਖਿਆ ਗਿਆ। ਧਮਕੀ ਦਾ ਨਿਸ਼ਾਨਾ ਚੰਡੀਗੜ੍ਹ ਸੈਕਟਰ 17 ਦਾ ਬੱਸ ਸਟੈਂਡ, ਸੈਕਟਰ 34 ਵਿਚ ਪਾਸਪੋਰਟ ਸੇਵਾ ਕੇਂਦਰ ਅਤੇ ਉਦਯੋਗਿਕ ਖੇਤਰ ਵਿਚ ਮੁੱਖ ਪਾਸਪੋਰਟ ਦਫਤਰ ਸੀ। ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਪੂਰੇ ਖੇਤਰ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਪੁਲਿਸ ਵਲੋਂ ਈਮੇਲ ਦਾ ਸਰੋਤ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਦਾਲਤੀ ਕੰਪਲੈਕਸ ਅਤੇ ਕਈ ਸਕੂਲਾਂ ਨੂੰ ਧਮਕੀਆਂ ਮਿਲ ਚੁੱਕੀਆਂ ਹਨ।

RELATED ARTICLES
POPULAR POSTS