16.6 C
Toronto
Monday, September 7, 2026
spot_img
Homeਹਫ਼ਤਾਵਾਰੀ ਫੇਰੀਸ਼ੋਸ਼ਲ ਮੀਡੀਆ ਐਕਟੀਵਿਸਟ ਨੈਂਸੀ ਗਰੇਵਾਲ ਦਾ ਕਤਲ

ਸ਼ੋਸ਼ਲ ਮੀਡੀਆ ਐਕਟੀਵਿਸਟ ਨੈਂਸੀ ਗਰੇਵਾਲ ਦਾ ਕਤਲ

ਸ਼ੋਸ਼ਲ ਮੀਡੀਆ ਐਕਟੀਵਿਸਟ ਨੈਂਸੀ ਗਰੇਵਾਲ ਦਾ ਕਤਲਉਨਟਾਰੀਓ : ਉਨਟਾਰੀਓ ਦੇ ਵਿੰਡਸਰ ਸ਼ਹਿਰ ਤੋਂ ਇੱਕ ਦਰਦਨਾਕ ਅਤੇ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 45 ਸਾਲਾ ਮਹਿਲਾ ਨੈਂਸੀ ਗਰੇਵਾਲ ਦਾ ਕਤਲ ਹੋ ਗਿਆ ਹੈ। ਇਸ ਘਟਨਾ ਨਾਲ ਸਥਾਨਕ ਭਾਈਚਾਰੇ ਵਿੱਚ ਸੋਗ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਘਟਨਾ ਵਿੰਡਸਰ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਵਾਪਰੀ।
ਐਮਰਜੈਂਸੀ ਸੇਵਾਵਾਂ ਨੂੰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਪੈਰਾਮੈਡਿਕ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਜਦੋਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਤਾਂ ਨੈਂਸੀ ਗਰੇਵਾਲ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਾਇਆ ਗਿਆ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਘਟਨਾ ਦੇ ਕਾਰਨਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 

RELATED ARTICLES
POPULAR POSTS