18.4 C
Toronto
Monday, September 7, 2026
spot_img
Homeਹਫ਼ਤਾਵਾਰੀ ਫੇਰੀਸਰੀ ਵਿਚ ਰਹਿਣ ਵਾਲੇ ਨੌਜਵਾਨ ਰਘਬੀਰ ਸਿੰਘ ਭਰੋਵਾਲ ਦੀ ਪੇਰੂ 'ਚ ਸੜਕ...

ਸਰੀ ਵਿਚ ਰਹਿਣ ਵਾਲੇ ਨੌਜਵਾਨ ਰਘਬੀਰ ਸਿੰਘ ਭਰੋਵਾਲ ਦੀ ਪੇਰੂ ‘ਚ ਸੜਕ ਹਾਦਸੇ ਦੌਰਾਨ ਮੌਤ

ਸਰੀ ਵਿਚ ਰਹਿਣ ਵਾਲੇ ਨੌਜਵਾਨ ਰਘਬੀਰ ਸਿੰਘ ਭਰੋਵਾਲ ਦੀ ਪੇਰੂ ‘ਚ ਸੜਕ ਹਾਦਸੇ ਦੌਰਾਨ ਮੌਤਸਰੀ : ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਰਹਿਣ ਵਾਲੇ 42 ਸਾਲਾ ਨੌਜਵਾਨ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਰਘਬੀਰ ਸਿੰਘ ‘ਫਲਾਇੰਗ ਖਾਲਸਾ ਵਰਲਡ ਟੂਰ’ ਦੇ ਨਾਂ ਹੇਠ ਆਪਣੀ ਹਾਰਲੇ ਡੇਵਿਡਸਨ ਮੋਟਰਸਾਈਕਲ ‘ਤੇ ਇਕੱਲੇ ਹੀ ਦੁਨੀਆਂ ਦੀ ਯਾਤਰਾ ਕਰ ਰਹੇ ਸਨ। ਉਹ ਪੇਸ਼ੇ ਤੋਂ ਕੈਨੇਡਾ ਵਿੱਚ ਇਮੀਗ੍ਰੇਸ਼ਨ ਕਨਸਲਟੈਂਟ ਸਨ ਅਤੇ ਤਿੰਨ ਬੱਚਿਆਂ ਦੇ ਪਿਤਾ ਸਨ। ਉਨ੍ਹਾਂ ਦਾ ਸੁਪਨਾ ਦੁਨੀਆਂ ਦੇ 31 ਦੇਸ਼ਾਂ ਦੀ ਯਾਤਰਾ ਕਰਨਾ ਸੀ, ਜਿਸ ਦੀ ਸ਼ੁਰੂਆਤ ਉਨ੍ਹਾਂ ਨੇ ਤਿੰਨ ਮਹੀਨੇ ਪਹਿਲਾਂ ਕੀਤੀ ਸੀ। ਹਾਦਸੇ ਤੋਂ ਤਿੰਨ ਦਿਨ ਪਹਿਲਾਂ ਰਘਬੀਰ ਸਿੰਘ ਨੇ ਪੇਰੂ ਤੋਂ ਸੋਸ਼ਲ ਮੀਡੀਆ ‘ਤੇ ਆਪਣੀ ਆਖਰੀ ਵੀਡੀਓ ਵੀ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਜਦੋਂ ਪਰਿਵਾਰ ਦਾ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ ਤਾਂ ਸਥਾਨਕ ਅਧਿਕਾਰੀਆਂ ਰਾਹੀਂ ਭਾਲ ਸ਼ੁਰੂ ਕੀਤੀ ਗਈ। ਮੰਗਲਵਾਰ ਨੂੰ ਪਰਿਵਾਰ ਨੂੰ ਜਾਣਕਾਰੀ ਮਿਲੀ ਕਿ ਇਕ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਖ਼ਬਰ ਨਾਲ ਕੈਨੇਡਾ ਅਤੇ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵਿੱਚ ਸੋਗ ਦੀ ਲਹਿਰ ਦੌੜ ਗਈ।

 

RELATED ARTICLES
POPULAR POSTS