21.2 C
Toronto
Saturday, September 12, 2026
spot_img
HomeUncategorizedਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਭੂੰਦੜ ਹੋਣਗੇ 'ਸੁਪਰ ਸੀਐਮ'...

ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਭੂੰਦੜ ਹੋਣਗੇ ‘ਸੁਪਰ ਸੀਐਮ’ : ਸੁਖਬੀਰ ਬਾਦਲ

ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਭੂੰਦੜ ਹੋਣਗੇ ‘ਸੁਪਰ ਸੀਐਮ’ : ਸੁਖਬੀਰ ਬਾਦਲਮਾਨਸਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ ‘ਚ ਜੇਕਰ 2027 ਵਿੱਚ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ‘ਸੁਪਰ ਸੀਐਮ’ ਹੋਣਗੇ। ਮਾਨਸਾ ਵਿਚ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਔਖੇ ਸਮੇਂ ਵਿੱਚ ਭੂੰਦੜ ਦੀ ਵਫਾਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਕਈ ਸੀਨੀਅਰ ਆਗੂ ਪਾਰਟੀ ਛੱਡ ਗਏ ਸਨ, ਉਦੋਂ ਭੂੰਦੜ ਸਾਬ੍ਹ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਰਹੇ।
ਸੁਖਬੀਰ ਬਾਦਲ ਨੇ ਕਿਹਾ ਕਿ ਭੂੰਦੜ ਸਾਬ੍ਹ ਹੀ ਇਲਾਕੇ ਦੇ ਵਿਕਾਸ ਕਾਰਜਾਂ ਦਾ ਐਲਾਨ ਕਰਨਗੇ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਜਿਸ ਸਮੇਂ ਸੂਬਾ ਅਤੇ ਕੇਂਦਰ ਸਰਕਾਰਾਂ ਸਿੱਖ ਪੰਥ ਦੀ ਇਸ ਜਥੇਬੰਦੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ, ਉਸ ਵੇਲੇ ਭੂੰਦੜ ਨੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਿਤਾ (ਪ੍ਰਕਾਸ਼ ਸਿੰਘ ਬਾਦਲ) ਦਾ ਪੂਰਾ ਸਾਥ ਦਿੱਤਾ।
ਇਸ ਮੌਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਲਵਿੰਦਰ ਸਿੰਘ ਭੂੰਦੜ ਦੇ ਬੇਟੇ ਦਿਲਰਾਜ ਸਿੰਘ ਭੂੰਦੜ ਨੂੰ ਵਿਧਾਇਕ ਵਜੋਂ ਚੁਣ ਕੇ ਸੇਵਾ ਦਾ ਮੌਕਾ ਦੇਣ।

 

RELATED ARTICLES
POPULAR POSTS