8.7 C
Toronto
Tuesday, April 21, 2026
spot_img
Homeਪੰਜਾਬਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ...

ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ‘ਹੋਲਾ ਮਹੱਲਾ’ ਖਾਲਸਾਈ ਰਵਾਇਤਾਂ ਅਨੁਸਾਰ ਸੰਪੰਨ


ਵੱਡੀ ਗਿਣਤੀ ‘ਚ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ‘ਚ ਟੇਕਿਆ ਮੱਥਾ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ‘ਹੋਲਾ ਮਹੱਲਾ’ ਖਾਲਸਾਈ ਰਵਾਇਤਾਂ ਅਨੁਸਾਰ ਸੰਪੰਨ ਹੋ ਗਿਆ। ਛੇ ਰੋਜ਼ਾ ਹੋਲਾ ਮਹੱਲਾ ਦੇ ਦੂਜੇ ਪੜਾਅ ਤਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮ ਸ਼ੁਰੂ ਹੋ ਗਏ ਸਨ। ਬੁੱਧਵਾਰ 4 ਮਾਰਚ ਨੂੰ ਅੰਤਿਮ ਦਿਨ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬੁੱਢਾ ਦਲ ਦੀ ਅਗਵਾਈ ਹੇਠ ਮਹੱਲਾ ਸਜਾਇਆ ਗਿਆ। ਗੁਰਦੁਆਰਾ ਮਾਤਾ ਜੀਤੋ ਜੀ ਅਗੰਮਪੁਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਜੰਗਜੂ ਕਰਤੱਵ ਦਿਖਾਏ ਗਏ, ਜਦੋ ਕਿ ਸ਼੍ਰੋਮਣੀ ਕਮੇਟੀ ਵਲੋਂ ਵੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਨ੍ਹਾਂ ਸਮਾਗਮਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਲੱਖਾਂ ਸੰਗਤਾਂ ਨੇ ਵੀ ਹਾਜ਼ਰੀ ਲਗਵਾਈ।
ਪੰਜਾਬ ਸਣੇ ਭਾਰਤ ਭਰ ‘ਚ ਮਨਾਇਆ ਗਿਆ ਹੋਲੀ ਦਾ ਤਿਉਹਾਰ
ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਦਿੱਤੀ ਵਧਾਈ

ਪੰਜਾਬ ਸਣੇ ਭਾਰਤ ਭਰ ‘ਚ ਮਨਾਇਆ ਗਿਆ ਹੋਲੀ ਦਾ ਤਿਉਹਾਰ

ਨਵੀਂ ਦਿੱਲੀ : ਪੰਜਾਬ ਸਣੇ ਭਾਰਤ ਭਰ ਵਿਚ ਹੋਲੀ ਦਾ ਤਿਉਹਾਰ ਮਨਾਇਆ ਗਿਆ। ਇਸਦੇ ਚੱਲਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀ ਵਧਾਈ ਦਿੱਤੀ ਹੈ। ਹੋਲੀ ਦੇ ਮੌਕੇ ‘ਤੇ ਰਾਸ਼ਟਰਪਤੀ ਮੁਰਮੂ ਨੇ ਰਾਸ਼ਟਰ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਨਾਗਰਿਕਾਂ ਦੀ ਖੁਸ਼ੀ ਅਤੇ ਖੁਸ਼ਹਾਲੀ ਦੀ ਉਮੀਦ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਕਿ ਰੰਗਾਂ ਦਾ ਤਿਉਹਾਰ ਪਿਆਰ ਅਤੇ ਆਸ਼ਾਵਾਦ ਫੈਲਾਉਂਦਾ ਹੈ, ਜਦੋਂ ਕਿ ਲੋਕਾਂ ਵਿਚ ਏਕਤਾ ਅਤੇ ਭਾਈਚਾਰਾ ਮਜ਼ਬੂਤ ਕਰਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਹੋਲੀ ਹਰੇਕ ਦੇ ਜੀਵਨ ਵਿਚ ਖੁਸ਼ੀ ਲਿਆਵੇ ਅਤੇ ਇਕ ਵਿਕਸਤ ਭਾਰਤ ਦੇ ਨਿਰਮਾਣ ਲਈ ਸਮੂਹਿਕ ਯਤਨਾਂ ਨੂੰ ਪ੍ਰੇਰਿਤ ਕਰੇ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਮਾਹੌਲ ਨੂੰ ਨਵੀਂ ਊਰਜਾ ਅਤੇ ਉਤਸ਼ਾਹ ਨਾਲ ਭਰ ਦਿੰਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਪੂਰੇ ਮਾਹੌਲ ਨੂੰ ਨਵੀਂ ਊਰਜਾ ਨਾਲ ਭਰਦਾ ਹੈ।

 

RELATED ARTICLES
POPULAR POSTS