7.7 C
Toronto
Friday, April 24, 2026
spot_img
HomeਕੈਨੇਡਾFrontਮੋਗਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਦਿੱਤਾ...

ਮੋਗਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ


‘ਆਪ’ ਆਗੂਆਂ ’ਤੇ ਝੂਠ ਬੋਲਣ ਦੇ ਲਗਾਏ ਇਲਜ਼ਾਮ
ਮੋਗਾ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਮੋਗਾ ਦੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਇਹ ਕਦਮ ਚੰਡੀਗੜ੍ਹ ਵਿਚ ਬਜਟ ਇਜਲਾਸ ਦੇ ਦੌਰਾਨ ਮੁਲਾਜ਼ਮਾਂ ’ਤੇ ਹੋਏ ਪੁਲਿਸ ਲਾਠੀਚਾਰਜ ਅਤੇ ਸਰਕਾਰ ਵਲੋਂ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿਚ ਉਠਾਇਆ ਹੈ। ਇਸ ਘਟਨਾ ਨੇ ਪੰਜਾਬ ਦੇ ਸਿਆਸੀ ਮਾਹੌਲ ਨੂੰ ਵੀ ਗਰਮਾ ਦਿੱਤਾ ਹੈ। ਐਲੀਮੈਂਟਰੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਰਹਿ ਚੁੱਕੇ ਜਸਵਿੰਦਰ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ ਹੈ। ਜਸਵਿੰਦਰ ਸਿੱਧੂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਨਾਲ ਜੁੜੇ ਕਿਸੇ ਵੀ ਅਹੁਦੇ ’ਤੇ ਬਣੇ ਰਹਿਣਾ ਉਹ ਉਚਿਤ ਨਹੀਂ ਸਮਝਦੇ। ਜਸਵਿੰਦਰ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਖਿਲਾਫ ਝੂਠ ਬੋਲਣ ਦੇ ਇਲਜ਼ਾਮ ਵੀ ਲਗਾਏ ਹਨ।

RELATED ARTICLES
POPULAR POSTS