17.8 C
Toronto
Monday, September 14, 2026
spot_img
HomeਕੈਨੇਡਾFrontਲੁਧਿਆਣਾ ਦੇ 10 ਨਾਮੀ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ...

ਲੁਧਿਆਣਾ ਦੇ 10 ਨਾਮੀ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ ਦੇ 10 ਨਾਮੀ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਈਮੇਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਜ਼ਿਕਰ, ਪੁਲਿਸ ਕਰ ਰਹੀ ਜਾਂਚ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਅੱਜ ਉਸ ਵੇਲੇ ਦਹਿਸ਼ਤ ਦਾ ਮਹੌਲ ਬਣ ਗਿਆ, ਜਦੋਂ ਸ਼ਹਿਰ ਦੇ 10 ਨਾਮੀ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਈਮੇਲ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਅਤੇ ਰੇਲ ਗੱਡੀਆਂ ਵਿਚ ਲੜੀਵਾਰ ਧਮਾਕੇ ਕੀਤੇ ਜਾਣਗੇ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਸੁਰੱਖਿਆ ਦੇ ਮੱਦੇਨਜ਼ਰ ਡੀਏਵੀ ਸਕੂਲ ਅਤੇ ਕੇਵੀਐਮ ਗਰੀਨਲੈਂਡ ਸਕੂਲਾਂ ਸਣੇ ਹੋਰ ਵੀ ਕਈ ਸਕੂਲਾਂ ਵਿਚ ਤੁਰੰਤ ਛੁੱਟੀ ਕਰ ਦਿੱਤੀ ਗਈ ਅਤੇ ਬੱਚਿਆਂ ਨੂੰ ਸੁਰੱਖਿਅਤ ਉਹਨਾਂ ਦੇ ਘਰੀਂ ਭੇਜਿਆ ਗਿਆ। ਦੱਸਣਯੋਗ ਹੈ ਕਿ ਇਸ ਈਮੇਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਪੁਲਿਸ ਦੇ ਉਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਈਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ।

RELATED ARTICLES
POPULAR POSTS