5.7 C
Toronto
Friday, April 10, 2026
spot_img
HomeਕੈਨੇਡਾFrontਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ...

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ


ਇਹ ਪਹਿਲਕਦਮੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰੇਗੀ

ਚੰਡੀਗੜ੍ਹ, 10 ਮਾਰਚ:

ਖੁਰਾਕ ਸੁਰੱਖਿਆ ਦੇ ਲਾਭ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਵਾਜਿਬ ਮੁੱਲ ਦੀਆਂ ਦੁਕਾਨਾਂ (ਫੇਅਰ ਪ੍ਰਾਈਸ ਸ਼ਾਪ) ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਜੀਐਫਐਸਸੀਜ਼) ਵੱਲੋਂ ਫੇਅਰ ਪ੍ਰਾਈਸ ਸ਼ਾਪਸ ਦੀ ਅਲਾਟਮੈਂਟ ਲਈ ਚਾਹਵਾਨ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ।

ਮੰਤਰੀ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ 8291 ਅਤੇ ਸ਼ਹਿਰੀ ਖੇਤਰਾਂ ਵਿੱਚ 1686 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਹੁਣ ਤੱਕ ਕੁੱਲ 7876 ਵਿਅਕਤੀਆਂ ਵੱਲੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹ ਪ੍ਰਕਿਰਿਆ ਸੰਭਾਵਿਤ ਤੌਰ ਤੇ ਅਗਲੇ ਦੋ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗੀ ਅਤੇ ਇਸ ਤੋਂ ਬਾਅਦ 7500 ਰਾਸ਼ਨ ਡਿਪੂ ਅਲਾਟ ਕੀਤੇ ਜਾਣਗੇ।

ਇਸ ਅਹਿਮ ਪਹਿਲਕਦਮੀ ਨਾਲ ਦੋਹਰੇ ਉਦੇਸ਼ਾਂ ਦੀ ਪੂਰਤੀ ਹੋਵੇਗੀ। ਪਹਿਲਾ, ਇਹ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਏਗੀ ਅਤੇ ਦੂਜਾ, ਇਹ ਸੂਬੇ ਦੇ ਲੋਕਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰੇਗੀ।

RELATED ARTICLES
POPULAR POSTS