5.7 C
Toronto
Friday, April 10, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਅੱਜ ਵੀ ਜੰਮ ਕੇ ਹੋਇਆ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਅੱਜ ਵੀ ਜੰਮ ਕੇ ਹੋਇਆ ਹੰਗਾਮਾ


ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਇਕ-ਦੂਜੇ ਖਿਲਾਫ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਅੱਜ ਵੀ ਜੰਮ ਕੇ ਹੰਗਾਮਾ ਹੋਇਆ। ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਇਕ-ਦੂਜੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਮਹਿਲਾਵਾਂ ਪ੍ਰਤੀ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਦਨ ਦਾ ਮਾਹੌਲ ਗਰਮਾਇਆ ਰਿਹਾ। ਇਸ ਮੁੱਦੇ ’ਤੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਵਿਧਾਇਕ ਇਕ-ਦੂਜੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸਪੀਕਰ ਦੀ ਕੁਰਸੀ ਦੇ ਬਿਲਕੁਲ ਸਾਹਮਣੇ ਪਹੁੰਚ ਗਏ, ਜਿਸ ਕਾਰਨ ਸਦਨ ਵਿਚ ਅਫਰਾ-ਤਫਰੀ ਵਾਲਾ ਮਾਹੌਲ ਮਚਿਆ ਰਿਹਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੋਲੋਂ ਮੰਗ ਕੀਤੀ ਕਿ ਲੋਕਤੰਤਰੀ ਮਰਿਆਦਾ ਅਨੁਸਾਰ ਸੁਖਪਾਲ ਖਹਿਰਾ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇ। ਇਸੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੰਗ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਜਿੰਨੀ ਦੇਰ ਖਹਿਰਾ ਮਹਿਲਾਵਾਂ ਵਿਰੁੱਧ ਕੀਤੀ ਗਈ ਟਿੱਪਣੀ ਲਈ ਸਦਨ ਵਿਚ ਬਿਨਾ ਸ਼ਰਤ ਮੁਆਫੀ ਨਹੀਂ ਮੰਗਦੇ, ਉਨ੍ਹਾਂ ਨੂੰ ਬੋਲਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਸਦਨ ਵਿਚੋਂ ਵਾਕਆਊਟ ਕਰ ਗਏ।

RELATED ARTICLES
POPULAR POSTS