18.7 C
Toronto
Tuesday, May 5, 2026
spot_img
HomeਕੈਨੇਡਾFrontਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਸਖਤ ਕਾਨੂੰਨ ਬਣਾਇਆ ਜਾਵੇ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਸਖਤ ਕਾਨੂੰਨ ਬਣਾਇਆ ਜਾਵੇ : ਗਿਆਨੀ ਹਰਪ੍ਰੀਤ ਸਿੰਘ


ਪਟਿਆਲਾ/ਬਿਊਰੋ ਨਿਊਜ਼
ਸਮਾਣਾ ਵਿਖੇ ਲੱਗੇ ਸਰਬ ਧਰਮ ਮੋਰਚੇ ਵਲੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਵਿਰੁੱਧ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਲਗਾਇਆ ਗਿਆ। ਇਸ ਧਰਨੇ ਵਿਚ ਸਿੱਖ ਸੰਗਤਾਂ ਅਤੇ ਸਿੱਖ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਅਕਾਲੀ ਦਲ ਮੁੜ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਸਿੱਖ ਕੌਮ ਦੇ ਮਾਨ ਸਨਮਾਨ ਨੂੰ ਢਾਹ ਲਗਾ ਰਹੀਆਂ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ, ਜਿਸ ਕਾਰਨ ਅਜਿਹੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸਰਵ ਉਚਤਾ ਨੂੰ ਕਦੇ ਵੀ ਨੀਵਾਂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਸਰਕਾਰ ਵਲੋਂ ਜਲਦੀ ਸਖਤ ਕਾਨੂੰਨ ਨਾ ਬਣਾਇਆ ਗਿਆ ਤਾਂ ਅਗਲਾ ਧਰਨਾ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਦਿੱਤਾ ਜਾਵੇਗਾ।

RELATED ARTICLES
POPULAR POSTS