22.4 C
Toronto
Saturday, August 15, 2026
spot_img
HomeਕੈਨੇਡਾFrontਪੰਜਾਬ ਵਿਚ ਮੀਂਹ ਅਤੇ ਤੇਜ਼ ਹਵਾਵਾਂ ਨੇ ਮੁੜ ਛੇੜੀ ਕੰਬਣੀ - ਮੀਂਹ...

ਪੰਜਾਬ ਵਿਚ ਮੀਂਹ ਅਤੇ ਤੇਜ਼ ਹਵਾਵਾਂ ਨੇ ਮੁੜ ਛੇੜੀ ਕੰਬਣੀ – ਮੀਂਹ ਨੇ ਕਈ ਥਾਈਂ ਫਸਲਾਂ ਦਾ ਵੀ ਕੀਤਾ ਨੁਕਸਾਨ

ਪੰਜਾਬ ਵਿਚ ਮੀਂਹ ਅਤੇ ਤੇਜ਼ ਹਵਾਵਾਂ ਨੇ ਮੁੜ ਛੇੜੀ ਕੰਬਣੀ – ਮੀਂਹ ਨੇ ਕਈ ਥਾਈਂ ਫਸਲਾਂ ਦਾ ਵੀ ਕੀਤਾ ਨੁਕਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਸਣੇ ਉਤਰੀ ਭਾਰਤ ਦੇ ਕੁਝ ਹਿੱਸਿਆਂ ਵਿਚ ਦੋ ਦਿਨਾਂ ਤੋਂ ਰੁਕ-ਰੁਕ ਕੇ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਮੌਸਮ ਵਿਚ ਫਿਰ ਤੋਂ ਠੰਡਕ ਲਿਆਂਦੀ ਹੈ। ਇਸ ਮੀਂਹ ਦੇ ਚੱਲਦਿਆਂ ਤਾਪਮਾਨ ਵਿਚ 5 ਤੋਂ 8 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀਆਂ ਕਈ ਫਸਲਾਂ ਦਾ ਵੀ ਨੁਕਸਾਨ ਕਰ ਦਿੱਤਾ ਹੈ। ਇਸ ਸਮੇਂ ਪੰਜਾਬ ਤੇ ਹਰਿਆਣਾ ਵਿਚ ਕਣਕ ਦੀ ਫਸਲ ਪੱਕਣ ਦੇ ਨੇੜੇ ਪਹੁੰਚ ਚੁੱਕੀ ਹੈ ਅਤੇ ਅਜਿਹੇ ਸਮੇਂ ਦੌਰਾਨ ਮੀਂਹ ਅਤੇ ਤੇਜ਼ ਹਵਾਵਾਂ ਫਸਲਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦੀਆਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਹੋਰ ਕਈ ਖੇਤਰਾਂ ਵਿਚ ਭਾਰੀ ਮੀਂਹ ਪਿਆ ਹੈ। ਮੌਸਮ ਵਿਭਾਗ ਵਲੋਂ ਅਜੇ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

RELATED ARTICLES
POPULAR POSTS