13.7 C
Toronto
Thursday, August 20, 2026
spot_img
Homeਦੁਨੀਆਪਾਕਿਸਤਾਨ ਦਾ ਅਫਗਾਨਿਸਤਾਨ 'ਤੇ ਹਮਲਾ - 400 ਮੌਤਾਂ

ਪਾਕਿਸਤਾਨ ਦਾ ਅਫਗਾਨਿਸਤਾਨ ‘ਤੇ ਹਮਲਾ – 400 ਮੌਤਾਂ

ਪਾਕਿਸਤਾਨ ਦਾ ਅਫਗਾਨਿਸਤਾਨ ‘ਤੇ ਹਮਲਾ – 400 ਮੌਤਾਂਤਾਲਿਬਾਨ ਨੇ ਨਸ਼ਾ ਛੁਡਾਊ ਕੇਂਦਰ ਨੂੰ ਨਿਸ਼ਾਨਾ ਬਣਾਉਣ ਦੇ ਪਾਕਿਸਤਾਨ ‘ਤੇ ਲਗਾਏ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਪਾਕਿਸਤਾਨੀ ਹਵਾਈ ਸੈਨਾ ਵੱਲੋਂ ਕੀਤੇ ਗਏ ਇੱਕ ਵੱਡੇ ਹਮਲੇ ਨੇ ਦੋਵਾਂ ਗੁਆਂਢੀ ਮੁਲਕਾਂ ਵਿਚਾਲੇ ਤਣਾਅ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ ਹੈ। ਅਫਗਾਨ ਤਾਲਿਬਾਨ ਸਰਕਾਰ ਦੇ ਬੁਲਾਰੇ ਹਮਦੁੱਲਾ ਫਿਤਰਤ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਵਿੱਚ ਇੱਕ ਨਸ਼ਾ ਛੁਡਾਊ ਹਸਪਤਾਲ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ ਮਰਨ ਵਾਲਿਆਂ ਦੀ ਗਿਣਤੀ 400 ਤੱਕ ਪਹੁੰਚ ਗਈ ਹੈ, ਜਦੋਂਕਿ 250 ਦੇ ਕਰੀਬ ਵਿਅਕਤੀ ਜ਼ਖ਼ਮੀ ਹੋਏ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਬੁਲ ਸਥਿਤ ‘ਓਮੀਦ’ ਨਸ਼ਾ ਛੁਡਾਊ ਕੇਂਦਰ ਉੱਤੇ ਹੋਏ ਇਸ ਹਮਲੇ ਨੇ ਇਮਾਰਤ ਦੇ ਵੱਡੇ ਹਿੱਸੇ ਨੂੰ ਤਬਾਹ ਕਰ ਦਿੱਤਾ ਹੈ। ਉਧਰ ਦੂਜੇ ਪਾਸੇ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਦਫਤਰ ਵਲੋਂ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨੀ ਸੂਚਨਾ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਫ਼ੌਜ ਨੇ ਸਿਰਫ਼ ‘ਫ਼ੌਜੀ ਟਿਕਾਣਿਆਂ ਅਤੇ ਅੱਤਵਾਦੀਆਂ ਦੇ ਸਹਾਇਕ ਬੁਨਿਆਦੀ ਢਾਂਚੇ’ ਨੂੰ ਨਿਸ਼ਾਨਾ ਬਣਾਇਆ ਹੈ। ਪਾਕਿਸਤਾਨ ਨੇ ਤਾਲਿਬਾਨ ਦੇ ਦਾਅਵਿਆਂ ਨੂੰ ‘ਗੁੰਮਰਾਹਕੁੰਨ’ ਕਰਾਰ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਬਹੁਤ ਸਟੀਕ ਸੀ ਤਾਂ ਜੋ ਕੋਈ ਵੀ ਜਾਨੀ ਨੁਕਸਾਨ ਨਾ ਹੋਵੇ।

 

RELATED ARTICLES

ਗ਼ਜ਼ਲ

POPULAR POSTS