20.5 C
Toronto
Tuesday, September 29, 2026
spot_img
Homeਦੁਨੀਆਫੋਰਟ ਸੇਂਟ ਜੌਨ ਵਿੱਚ ਭਾਰਤੀ ਵਿਦਿਆਰਥੀ 'ਤੇ ਹਮਲਾ, ਮੌਤ

ਫੋਰਟ ਸੇਂਟ ਜੌਨ ਵਿੱਚ ਭਾਰਤੀ ਵਿਦਿਆਰਥੀ ‘ਤੇ ਹਮਲਾ, ਮੌਤ

ਫੋਰਟ ਸੇਂਟ ਜੌਨ ਵਿੱਚ ਭਾਰਤੀ ਵਿਦਿਆਰਥੀ ‘ਤੇ ਹਮਲਾ, ਮੌਤਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਫੋਰਟ ਸੇਂਟ ਜੌਨ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਕਥਿਤ ਹਮਲੇ ਦੌਰਾਨ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਮੌਤ ਹੋ ਗਈ ਹੈ, ਜਿਸ ਨਾਲ ਉਸ ਦੇ ਪਰਿਵਾਰ ਅਤੇ ਭਾਈਚਾਰੇ ਵਿੱਚ ਸੋਗ ਅਤੇ ਗੁੱਸੇ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਉਜੈਨ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਗੁਰਕੀਰਤ ਸਿੰਘ ਮਨੋਚਾ ਵਜੋਂ ਹੋਈ ਹੈ, ਜੋ ਬਿਹਤਰ ਸਿੱਖਿਆ ਅਤੇ ਕੰਮ ਦੇ ਮੌਕਿਆਂ ਦੀ ਭਾਲ ਵਿੱਚ ਲਗਪਗ 15 ਮਹੀਨੇ ਪਹਿਲਾਂ ਕੈਨੇਡਾ ਪਹੁੰਚਿਆ ਸੀ। ਉਸਦੇ ਪਰਿਵਾਰ ਅਨੁਸਾਰ ਮਨੋਚਾ ‘ਤੇ ਪਿਛਲੇ ਦਿਨੀਂ ਦੇਰ ਰਾਤ ਕੰਮ ਤੋਂ ਘਰ ਪਰਤਦੇ ਸਮੇਂ ਹਮਲਾ ਕੀਤਾ ਗਿਆ ਸੀ।
ਉਨ੍ਹਾਂ ਦਾ ਇਲਜ਼ਾਮ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਉਸ ਉੱਪਰ ਗੱਡੀ ਚੜ੍ਹਾ ਦਿੱਤੀ ਗਈ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸ ਨੇ ਦਮ ਤੋੜ ਦਿੱਤਾ।

 

RELATED ARTICLES
POPULAR POSTS