ਬਰੈਂਪਟਨ : ਖਾਲਸਾ ਕਮਿਊਨਿਟੀ ਸਕੂਲ, ਬਰੈਂਪਟਨ ਵੱਲੋਂ ਮਾਰਚ ਬਰੇਕ ਦੀਆਂ ਛੁੱਟੀਆਂ ਵਿੱਚ 13 ਮਾਰਚ ਤੋਂ 24 ਮਾਰਚ ਤੱਕ ਜੇ.ਕੇ. ਤੋਂ ਗ੍ਰੇਡ 12 ਤੱਕ ਦੇ ਵਿਦਿਆਰਥੀਆਂ ਲਈ ਅਕਾਦਮਿਕ ਕੈਂਪ ਆਯੋਜਤ ਕੀਤਾ ਗਿਆ, ਜਿਸ ਵਿੱਚ ਖਾਲਸਾ ਕਮਿਊਨਿਟੀ ਸਕੂਲ ਤੋਂ ਇਲਾਵਾ ਦੂਸਰੇ ਸਕੂਲਾਂ ਦੇ ਬੱਚਿਆਂ ਨੇ ਵੀ ਭਾਗ ਲਿਆ। ਕੈਂਪ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਵੇਰ ਦੀ ਸਭਾ ਤੋਂ ਬਾਅਦ ਬੱਚਿਆਂ ਲਈ ਆਰਟ ਕਰਾਫ਼ਟ ਅਤੇ ਕਸਰਤ ਦੀਆਂ ਕਲਾਸਾਂ ਤੋਂ ਇਲਾਵਾ ਗੁਰਮਤ ਅਤੇ ਕੀਰਤਨ ਦੀਆਂ ਕਲਾਸਾਂ ਵੀ ਲਗਾਈਆਂ ਗਈਆਂ। ਬੱਚਿਆਂ ਨੇ ਜਿਮ ਕਲਾਸਾਂ ਵਿੱਚ ਵੱਖ 2 ਖੇਡਾਂ ਵਿੱਚ ਵੀ ਭਾਗ ਲਿਆ। ਬੱਚਿਆਂ ਨੂੰ ਆਊਟ ਡੋਰ ਟਰਿੱਪਸ – ਐਰੋਸਪੋਰਟਸ ਪਾਰਕ, ਬਰੈਂਪਟਨ ਅਤੇ ਫੈਨਟੈਸੀ ਫੇਅਰ, ਵੁੱਡਬਾਈਨ ਸੈਂਟਰ ਤੇ ਵੀ ਲਿਜਾਇਆ ਗਿਆ ਜਿਸ ਦਾ ਬੱਚਿਆਂ ਨੇ ਬਹੁਤ ਅਨੰਦ ਮਾਣਿਆ। ਵਿਦਿਆਰਥੀਆਂ ਲਈ ਆਊਟਡੋਰ ਲਰਨਿੰਗ ਤੇ ਵੀ ਬਹੁਤ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਸਕੂਲ ਵਿੱਚ ਬਾਸਕਟ ਬਾਲ ਕੈਂਪ ਵੀ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਹਾਈ ਸਕੂਲ ਅਤੇ ਸਕੂਲ ਦੇ ਸਾਬਕਾ ਵਿਦਿਆਰਥੀ ਵਲੰਟੀਅਰ ਵਜੋ ਇਸ ਕੈਂਪ ਵਿੱਚ ਸ਼ਾਮਲ ਹੋਏ। ਇਸ ਵਿੱਚ ਬਾਸਕਟਬਾਲ ਖੇਡਣ ਦੇ ਹੁਨਰ ਸਿਖਾਏ ਗਏ ਅਤੇ ਵੱਖ 2 ਟੀਮਾਂ ਵਿੱਚ ਟੂਰਨਾਮੈਂਟ ਕਰਵਾਏ ਗਏ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …