ਔਜਲਾ ਨੇ ਆਪਣੀ ਲੀਡਰਸ਼ਿਪ ਦਾ ਕੀਤਾ ਧੰਨਵਾਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਮੁਅੱਤਲ ਕੀਤੇ ਗਏ ਅੱਠ ਸੰਸਦ ਮੈਂਬਰਾਂ ‘ਤੇ ਲਗਾਈ ਗਈ ਮੁਅੱਤਲੀ ਹਟਾ ਦਿੱਤੀ ਗਈ ਹੈ। ਇਨ੍ਹਾਂ ਅੱਠ ਸੰਸਦ ਮੈਂਬਰਾਂ ਵਿਚ ਕਾਂਗਰਸ ਪਾਰਟੀ ਦੇ ਸੱਤ ਅਤੇ ਖੱਬੇ ਪੱਖੀ ਪਾਰਟੀ ਦਾ ਇਕ ਮੈਂਬਰ ਸ਼ਾਮਿਲ ਸੀ।
ਇਨ੍ਹਾਂ ਅੱਠ ਸੰਸਦ ਮੈਂਬਰਾਂ ਨੂੰ 4 ਫਰਵਰੀ ਨੂੰ ਪੂਰੇ ਬਜਟ ਸੈਸ਼ਨ ਲਈ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਦੇ ਮਤੇ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਸੰਸਦ ਮੈਂਬਰਾਂ ਵਿਚ ਵੋਟਿੰਗ ਕਰਵਾਈ। ਮੁਅੱਤਲੀਆਂ ਰੱਦ ਕਰਨ ‘ਤੇ ਸਹਿਮਤੀ ਤੋਂ ਬਾਅਦ ਉਨ੍ਹਾਂ ਨੇ ਨਾਮ ਲੈ ਕੇ ਐਲਾਨ ਕੀਤਾ ਕਿ ਸਾਰੇ ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾ ਰਹੀ ਹੈ। ਇਹ ਸੰਸਦ ਮੈਂਬਰ ਹੁਣ ਬਜਟ ਸੈਸ਼ਨ ਵਿਚ ਹਿੱਸਾ ਲੈ ਸਕਣਗੇ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਸੀਂ ਸਦਨ ਅਤੇ ਆਪਣੀ ਲੀਡਰਸ਼ਿਪ ਦਾ ਸਪੀਕਰ ਨਾਲ ਇਸ ਬਾਰੇ ਚਰਚਾ ਕਰਨ ਅਤੇ ਇਹ ਫੈਸਲਾ ਲੈਣ ਲਈ ਧੰਨਵਾਦ ਕਰਦੇ ਹਾਂ।

