14.3 C
Toronto
Sunday, September 27, 2026
spot_img
HomeਕੈਨੇਡਾFrontਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਦਾ ਆਮ ਲੋਕਾਂ ’ਤੇ ਪਿਆ ਬਹੁਤ...

ਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਦਾ ਆਮ ਲੋਕਾਂ ’ਤੇ ਪਿਆ ਬਹੁਤ ਮਾੜਾ ਅਸਰ

ਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਦਾ ਆਮ ਲੋਕਾਂ ’ਤੇ ਪਿਆ ਬਹੁਤ ਮਾੜਾ ਅਸਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ’ਚ ਕੀਤਾ ਸੰਬੋਧਨ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਦੇ ਤਾਜ਼ਾ ਹਾਲਾਤ ਸੰਬੰਧੀ ਲੋਕ ਸਭਾ ’ਚ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆ ਦੇ ਹਾਲਾਤ ਚਿੰਤਾਜਨਕ ਹਨ। ਇਸ ਜੰਗ ਦਾ ਆਮ ਲੋਕਾਂ ਦੇ ਜੀਵਨ ’ਤੇ ਬਹੁਤ ਮਾੜਾ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਜੰਗ ਹੋ ਰਹੀ ਹੈ, ਉਹ ਸਾਡੇ ਲਈ ਕਾਰੋਬਾਰ ਦਾ ਰਸਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਅਸੀਂ ਪੱਛਮੀ ਦੇਸ਼ਾਂ ਨੂੰ ਜਲਦ ਤੋਂ ਜਲਦ ਇਸ ਜੰਗ ਦਾ ਹੱਲ ਕੱਢਣ ਦੀ ਅਪੀਲ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪੱਛਮੀ ਦੇਸ਼ਾਂ ਨਾਲ ਦੋ ਵਾਰ ਗੱਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਘਰੇਲੂ ਗੈਸ ਸਿਲੰਡਰ ਹਮੇਸ਼ਾ ਸਰਕਾਰ ਦੀ ਤਰਜੀਹ ਰਹੀ ਹੈ। ਪੀਐਮ ਨੇ ਕਿਹਾ ਕਿ ਜੰਗ ਨੇ ਆਮ ਲੋਕਾਂ ਦਾ ਜੀਵਨ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ 60 ਫੀਸਦੀ ਐਲਪੀਜੀ ਵਿਦੇਸ਼ਾਂ ਤੋਂ ਆਉਣ ਦੇ ਬਾਵਜੂਦ ਵੀ ਅਸੀਂ ਭਾਰਤ ਵਿਚ ਐਲਪੀਜੀ ਦੀ ਕਿੱਲਤ ਨਹੀਂ ਹੋਣ ਦਿਆਂਗੇ।

RELATED ARTICLES
POPULAR POSTS