24.7 C
Toronto
Sunday, August 9, 2026
spot_img
HomeਕੈਨੇਡਾFrontਲਾਲਜੀਤ ਸਿੰਘ ਭੁੱਲਰ ਦੀ ਗਿ੍ਰਫਤਾਰੀ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੂੰ ਮਿਲਿਆ...

ਲਾਲਜੀਤ ਸਿੰਘ ਭੁੱਲਰ ਦੀ ਗਿ੍ਰਫਤਾਰੀ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੂੰ ਮਿਲਿਆ ਟਰਾਂਸਪੋਰਟ ਵਿਭਾਗ, ਡਾ. ਰਵਜੋਤ ਸਿੰਘ ਜੇਲ੍ਹ ਵਿਭਾਗ ਵੀ ਸੰਭਾਲਣਗੇ

ਲਾਲਜੀਤ ਸਿੰਘ ਭੁੱਲਰ ਦੀ ਗਿ੍ਰਫਤਾਰੀ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੂੰ ਮਿਲਿਆ ਟਰਾਂਸਪੋਰਟ ਵਿਭਾਗ, ਡਾ. ਰਵਜੋਤ ਸਿੰਘ ਜੇਲ੍ਹ ਵਿਭਾਗ ਵੀ ਸੰਭਾਲਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਿਭਾਗਾਂ ਨੂੰ ਹੋਰਨਾਂ ਮੰਤਰੀਆਂ ਵਿੱਚ ਵੰਡ ਦਿੱਤਾ ਹੈ। ਲਾਲਜੀਤ ਸਿੰਘ ਭੁੱਲਰ ਦੀ ਗਿ੍ਰਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਸੌਂਪ ਦਿੱਤੀ ਹੈ। ਸਾਬਕਾ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਲੰਘੇ ਕੱਲ੍ਹ ਪੰਜਾਬ ਦੇ ਰਾਜਪਾਲ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ। ਮੁੱਖ ਮੰਤਰੀ ਦੇ ਗੁਜਰਾਤ ਦੇ ਚਾਰ ਦਿਨਾਂ ਦੌਰੇ ’ਤੇ ਜਾਣ ਤੋਂ ਠੀਕ ਪਹਿਲਾਂ ਇਹ ਨਵੀਂ ਵੰਡ ਕੀਤੀ ਗਈ ਹੈ। ਪਾਰਟੀ ਨੇ ਆਪਣੇ ਪੁਰਾਣੇ ਵਫਾਦਾਰ ਹਰਪਾਲ ਸਿੰਘ ਚੀਮਾ ’ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਵਿੱਤ ਅਤੇ ਆਬਕਾਰੀ ਵਿਭਾਗਾਂ ਦੇ ਨਾਲ-ਨਾਲ ਹੁਣ ਟਰਾਂਸਪੋਰਟ ਵਿਭਾਗ ਦੀ ਵੀ ਜ਼ਿੰਮੇਵਾਰੀ ਦੇ ਦਿੱਤੀ ਹੈ। ਦੂਜੇ ਪਾਸੇ, ਡਾ. ਰਵਜੋਤ ਸਿੰਘ ਨੂੰ ਐੱਨ.ਆਰ.ਆਈ. ਮਾਮਲਿਆਂ ਦੇ ਨਾਲ ਜੇਲ੍ਹ ਵਿਭਾਗ ਸੌਂਪਿਆ ਗਿਆ ਹੈ। ਇਸ ਫੈਸਲੇ ਨੇ ਤੁਰੰਤ ਕੈਬਨਿਟ ਵਿੱਚ ਕਿਸੇ ਵੱਡੇ ਫੇਰਬਦਲ ਦੀਆਂ ਅਟਕਲਾਂ ’ਤੇ ਵਿਰਾਮ ਲਗਾ ਦਿੱਤਾ ਹੈ।

RELATED ARTICLES
POPULAR POSTS